ਝੜੌਦੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਬਲਾਕ ਪ੍ਰਧਾਨ ਨਿਯੁਕਤ
ਪੱਤਰ ਪ੍ਰੇਰਕ
ਸਮਰਾਲਾ, 2 ਜੁਲਾਈ
ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿੰਗ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਚੇਅਰਮੈਨ ਗਗਨਦੀਪ ਸਿੰਘ ਬੌਬੀ ਵੱਲੋਂ ਕਾਂਗਰਸ ਪਾਰਟੀ ਦੇ ਬਲਾਕ ਮੀਡੀਆ ਇੰਚਾਰਜ ਵਿਨੀਤ ਕੁਮਾਰ ਝੜੌਦੀ ਨੂੰ ਵਿੰਗ ਦਾ ਬਲਾਕ ਮਾਛੀਵਾੜਾ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਇਹ ਬਣਦਾ ਮਾਣ ਦਿੱਤਾ ਗਿਆ ਹੈ। ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ, ਪੰਚਾਇਤੀ ਰਾਜ ਸੰਗਠਨ ਦੇ ਜ਼ਿਲਾ ਪ੍ਰਧਾਨ ਜਤਿੰਦਰ ਸਿੰਘ ਜੋਗਾ, ਜਨਰਲ ਸਕੱਤਰ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਅਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਵਲੋਂ ਅੱਜ ਵਿਨੀਤ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਵਿਨੀਤ ਕੁਮਾਰ ਝੜੌਦੀ ਨੇ ਇਹ ਅਹੁਦਾ ਮਿਲਣ ’ਤੇ ਸੂਬਾ ਪ੍ਰਧਾਨ ਰਾਜਾ ਵੜਿੰਗ, ਚੇਅਰਮੈਨ ਗਗਨਦੀਪ ਸਿੰਘ ਬੌਬੀ ਅਤੇ ਹਲਕਾ ਇੰਚਾਰਜ਼ ਰਾਜਾ ਗਿੱਲ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ।