ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਦਿਵਸ ਮਨਾਇਆ

ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਦਿਵਸ ਮਨਾਇਆ

ਪ੍ਰਦਰਸ਼ਨੀ ਮੈਚ ਵਿੱਚ ਹਿੱਸਾ ਲੈਂਦੇ ਖਿਡਾਰੀ। - ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ

ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਨੇ ਹਾਕੀ ਅਕੈਡਮੀ ਜਰਖੜ ਵੱਲੋਂ ਜਰਖੜ ਖੇਡ ਕੰਪਲੈਕਸ ਵਿੱਚ ਓਲੰਪਿਕ ਡੇਅ ਮਨਾਇਆ ਗਿਆ। ਇਸ ਮੌਕੇ ਜਰਖੜ ਅਕੈਡਮੀ ਦੇ ਟ੍ਰੇਨੀ ਹਾਕੀ ਅਤੇ ਮੁੱਕੇਬਾਜ਼ੀ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਓਲੰਪਿਕ ਡੇਅ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਨਿੱਕੇ ਬੱਚਿਆਂ ਨੇ ਓਲੰਪੀਅਨ ਖਿਡਾਰੀ ਬਣਨ ਦੀ ਆਪਣੀ ਭਾਵਨਾ ਨੂੰ ਜੱਗ ਜ਼ਾਹਰ ਕੀਤਾ। ਓਲੰਪਿਕ ਡੇਅ ਮੌਕੇ ਜਰਖੜ ਹਾਕੀ ਅਕੈਡਮੀ ਬਨਾਮ ਘਵੱਦੀ ਕਲੱਬ ਵਿਚਕਾਰ ਇੱਕ ਪ੍ਰਦਰਸ਼ਨੀ ਮੈਚ ਵੀ ਖੇਡਿਆ ਗਿਆ ਜੋ ਕਿ 5-5 ਗੋਲਾਂ ਦੀ ਬਰਾਬਰੀ ’ਤੇ ਸਮਾਪਤ ਹੋਇਆ। ਇਸ ਮੌਕੇ ਖੇਡਾਂ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਕੁਲਦੀਪ ਸਿੰਘ ਘਵੱਦੀ, ਸਾਹਿਬਜੀਤ ਸਿੰਘ ਸਾਬੀ ਜਰਖੜ, ਕੋਚ ਗੁਰਸਤਿੰਦਰ ਸਿੰਘ ਪਰਗਟ, ਗੁਰਤੇਜ ਸਿੰਘ ਬੋਹੜਹਾਈ ਹਰਵਿੰਦਰ ਸਿੰਘ ਘਵੱਦੀ, ਪੰਮਾਂ ਗਰੇਵਾਲ, ਪ੍ਰਬੰਧਕ ਅਤੇ ਖਿਡਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਸ਼ਹਿਰ

View All