ਝੜੌਦੀ ਦੇ ਸਰਪੰਚ ਨੇ ਖਿਡਾਰੀਆਂ ਨੂੰ ਖੇਡ ਕਿੱਟ ਸੌਂਪੀ
ਨੇੜਲੇ ਪਿੰਡ ਝੜੌਦੀ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟ ਸੌਂਪੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਿੱਥੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ...
Advertisement
ਨੇੜਲੇ ਪਿੰਡ ਝੜੌਦੀ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟ ਸੌਂਪੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਿੱਥੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਅੱਜ ਪੰਚਾਇਤ ਵੱਲੋਂ ਉਪਰਾਲਾ ਕੀਤਾ ਗਿਆ ਜਿਸ ਤਹਿਤ ਵਾਲੀਬਾਲ ਖਿਡਾਰੀਆਂ ਨੂੰ ਕਿੱਟ ਸੌਂਪੀ ਗਈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਹੋਰ ਵੀ ਨੌਜਵਾਨ ਜੋ ਖੇਡਾਂ ਲਈ ਅੱਗੇ ਆਉਣਾ ਚਾਹੁੰਦੇ ਹਨ, ਪੰਚਾਇਤ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸਰਪੰਚ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ ਤਾਂ ਜੋ ਉਹ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਪਿੰਡ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਵਿਨੀਤ ਕੁਮਾਰ ਝੜੌਦੀ, ਸ਼ਿਵ ਕੁਮਾਰ ਸ਼ਿਵਲੀ ਵੀ ਮੌਜੂਦ ਸਨ।
Advertisement
Advertisement
×