ਪਾਇਲ: ਹਲਕਾ ਪਾਇਲ ਦੇ ਪਿੰਡ ਜੋਗੀ ਮਾਜਰਾ ਦੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਿਰੋਪਾਓ ਦੇ ਕੇ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹਰ ਵਰਗ ਦੀਆਂ ਲਟਕਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਪ੍ਰਧਾਨ ਗੋਰਾ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਵਿੱਚੋਂ ਗੁਰਦੀਪ ਸਿੰਘ ਫੌਜੀ, ਬਿੰਦਰ ਸਿੰਘ, ਸਾਬਕਾ ਸਰਪੰਚ ਗੁਲਾਬ ਕੌਰ, ਬੱਗਾ ਸਿੰਘ, ਨਿੱਕਾ ਸਿੰਘ, ਬਲਜਿੰਦਰ ਸਿੰਘ, ਬਲਵੀਰ ਸਿੰਘ, ਪੱਪੀ ਸਿੰਘ, ਗੁਰਵਿੰਦਰ ਸਿੰਘ ਅਤੇ ਕਾਂਗਰਸ ਤੋਂ ਪ੍ਰਿਤਪਾਲ ਸਿੰਘ, ਸਿਕੰਦਰ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਮੱਘਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। -ਪੱਤਰ ਪ੍ਰੇਰਕ