DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਸ਼ੂ ਦੇ ਕਰੀਬੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਲੱਕੀ ਬਾਂਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ
  • fb
  • twitter
  • whatsapp
  • whatsapp
featured-img featured-img
ਕਾਂਗਰਸੀ ਉਮੀਦਵਾਰ ਦਾ ‘ਆਪ’ ’ਚ ਸਵਾਗਤ ਕਰਦੇ ਹੋਏ ‘ਆਪ’ ਆਗੂ।
Advertisement

ਗਗਨਦੀਪ ਅਰੋੜਾ

ਲੁਧਿਆਣਾ, 3 ਜੂਨ

Advertisement

ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਵਾਰਡ ਨੰਬਰ 63 ਤੋਂ ਲੱਕੀ ਬਾਂਸਲ ਮੰਗਲਵਾਰ ਨੂੰ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਜੀਤ ਰੰਧਾਵਾ, ਕੁਲਵੰਤ ਸਿੱਧੂ ਅਤੇ ’ਆਪ’ ਆਗੂ ਸ਼ਰਨਪਾਲ ਮੱਕੜ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਲੱਕੀ ਬੰਸਲ ਦੇ ਨਾਲ ਉਨ੍ਹਾਂ ਦੇ ਸਾਥੀ ਕਪਿਲ ਗੁਪਤਾ, ਸੋਨੀਆ ਗੁਪਤਾ, ਸੋਨੂੰ ਨਾਗਪਾਲ, ਕਪਿਲਾ, ਡਾ. ਸਿਧਾਰਥ ਸਮੇਤ ਲਗਭਗ ਦਸ ਲੋਕ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਨੇ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਸੁਭਾਅ ਅਤੇ ਕੰਮ ਕਰਨ ਦੀ ਸ਼ੈਲੀ ਤੋਂ ਪ੍ਰੇਸ਼ਾਨ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਵਾਰਡ ਨੰਬਰ 63 ਤੋਂ ‘ਆਪ’ ਕੌਂਸਲਰ ਅਤੇ ਲੁਧਿਆਣਾ ਦੇ ਸਾਰੇ ਪਾਰਟੀ ਵਿਧਾਇਕਾਂ ਦਾ ਧੰਨਵਾਦ ਕੀਤਾ। ਕਲਸੀ ਨੇ ਕਿਹਾ ਕਿ ਪੂਰੇ ਪੰਜਾਬ ਵਾਂਗ, ਲੁਧਿਆਣਾ ਦੇ ਲੋਕ ਵੀ ‘ਆਪ’ ਸਰਕਾਰ ਵੱਲੋਂ ਸਾਰੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲਣ ’ਤੇ ਬਹੁਤ ਖ਼ੁਸ਼ ਹਨ। ਇਸ ਲਈ ਇੱਥੋਂ ਦੇ ਲੋਕ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਬਹੁਤ ਉਤਸੁਕ ਹਨ।

ਅਕਾਲੀ ਆਗੂਆਂ ਨੂੰ ਲੈਂਡ ਪੂਲਿੰਗ ਸਕੀਮ ਤੋਂ ਵੱਧ ਪ੍ਰੇਸ਼ਾਨੀ:ਕਲਸੀ

ਲੈਂਡ ਪੂਲਿੰਗ ਸਕੀਮ ਬਾਰੇ ਕਲਸੀ ਨੇ ਕਿਹਾ ਕਿ ਲੈਂਡ ਪੂਲਿੰਗ ਤੋਂ ਸਿਰਫ਼ ਅਕਾਲੀ ਦਲ ਦੇ ਲੋਕ ਪਰੇਸ਼ਾਨ ਹਨ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਅਜਿਹੀਆਂ ਸਕੀਮਾਂ ਦਾ ਫ਼ਾਇਦਾ ਲਿਆ ਹੈ। ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਸਭ ਕੁਝ ਉਨ੍ਹਾਂ ਦੀ ਇੱਛਾ ਅਨੁਸਾਰ ਹੋਣਾ ਹੈ। ਕਿਸੇ ਦੀ ਵੀ ਜ਼ਮੀਨ ਬਿਨਾਂ ਸਹਿਮਤੀ ਦੇ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕਿਸਾਨਾਂ ਲਈ ਹਰ ਤਰ੍ਹਾਂ ਨਾਲ ਫ਼ਾਇਦੇਮੰਦ ਹੈ। ਇਹ ਜ਼ਮੀਨ ਦੀ ਮਾਲਕੀ ਦੀ ਗਾਰੰਟੀ ਦਿੰਦਾ ਹੈ, ਕਿਸਾਨਾਂ ਨੂੰ ਆਪਣੇ ਵਿਕਸਤ ਪਲਾਟਾਂ ਨੂੰ ਆਪਣੀ ਮਰਜ਼ੀ ਅਨੁਸਾਰ ਵੇਚਣ, ਲੀਜ਼ ’ਤੇ ਲੈਣ ਜਾਂ ਵਰਤਣ ਦੀ ਪੂਰੀ ਖ਼ੁਦਮੁਖ਼ਤਿਆਰੀ ਦਿੰਦਾ ਹੈ। ਕਿਸਾਨਾਂ ਨੂੰ ਪ੍ਰਤੀ ਏਕੜ 1000 ਵਰਗ ਗਜ਼ ਰਿਹਾਇਸ਼ੀ ਜ਼ਮੀਨ ਅਤੇ 200 ਗਜ਼ ਕਮਰਸ਼ੀਅਲ ਪਲਾਟ ਮਿਲੇਗਾ, ਜਿਸ ਦੀ ਕੀਮਤ ਅਗਲੇ ਚਾਰ-ਪੰਜ ਸਾਲਾਂ ਵਿੱਚ ਮੌਜੂਦਾ ਬਾਜ਼ਾਰ ਦਰ ਨਾਲੋਂ ਘੱਟੋ-ਘੱਟ ਚਾਰ ਗੁਣਾ ਵੱਧ ਹੋਵੇਗੀ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਤਿੰਨ ਸਾਲਾਂ ਦੇ ਵਿਕਾਸ ਪੜਾਅ ਦੌਰਾਨ ਪ੍ਰਤੀ ਏਕੜ 30,000 ਰੁਪਏ ਦੀ ਸਾਲਾਨਾ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇਗੀ।

‘ਆਪ’ ਆਗੂ ਨੇ ਕਿਹਾ ਕਿ ਇਸ ਯੋਜਨਾ ਕਾਰਨ ਭੂ-ਮਾਫੀਆ ਅਤੇ ਭ੍ਰਿਸ਼ਟ ਸਿਆਸਤਦਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਵਾਂਗ ਇਸ ਤੋਂ ਵਿੱਤੀ ਲਾਭ ਨਹੀਂ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਯੋਜਨਾਵਾਂ ਰਾਹੀਂ ਭੂ-ਮਾਫੀਆ ਨੂੰ ਲਾਭ ਪਹੁੰਚਾਇਆ ਅਤੇ ਕਿਸਾਨਾਂ ਨੂੰ ਪਰਮਾਤਮਾ ਦੇ ਰਹਿਮ ’ਤੇ ਛੱਡ ਦਿੱਤਾ ਗਿਆ।

Advertisement
×