ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਸਰਕਾਰ ਤੋਂ ਖ਼ਫ਼ਾ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਲੁਧਿਆਣਾ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਪਿੱਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪੀ ਏ ਰਾਹੀਂ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਅਤੇ ਅਗਲੇਰੇ ਸੰਘਰਸ਼ ਸਬੰਧੀ ਮੰਗ...
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਲੁਧਿਆਣਾ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਪਿੱਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪੀ ਏ ਰਾਹੀਂ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਅਤੇ ਅਗਲੇਰੇ ਸੰਘਰਸ਼ ਸਬੰਧੀ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਲੁਧਿਆਣਾ ਦੇ ਆਗੂ ਗੁਰਮੇਲ ਸਿੰਘ ਮੈਲਡੇ, ਸੁਖਵਿੰਦਰ ਸਿੰਘ ਲੀਲ੍ਹ, ਨਿਰਭੈ ਸਿੰਘ, ਕੇਵਲ ਸਿੰਘ ਬਨਵੈਤ, ਚਮਕੌਰ ਸਿੰਘ ਬਰਮੀ, ਰਛਪਾਲ ਸਿੰਘ, ਪ੍ਰਵੀਨ ਕੁਮਾਰੀ, ਰਣਧੀਰ ਸਿੰਘ ਧੀਰਾ, ਸੁਸੀਲ ਕੁਮਾਰ ਆਦਿ ਆਗੂ ਹਾਜ਼ਰ ਹੋਏ। ਮੰਗਾਂ ਸਬੰਧੀ ਸੁਖਵਿੰਦਰ ਲੀਲ੍ਹ ਨੇ ਦੱਸਿਆ ਕਿ ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਚੱਲ ਰਹੇ ਵਰਤਾਰੇ ਤੋਂ ਸਮੁੱਚੇ ਮੁਲਾਜ਼ਮ ਵਰਗ ਵਿੱਚ ਰੋਸ ਹੈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 16 ਨਵੰਬਰ ਨੂੰ ਸੰਗਰੂਰ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਸੂਬਾਈ ਰੈਲੀ ਕੀਤੀ ਜਾਵੇਗੀ। ਇਸ ਮੌਕੇ ਸਤਿਕਰਤਾਰ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ, ਨਿਰਮਲ ਸਿੰਘ ਲਲਤੋਂ, ਰਜਿੰਦਰ ਸਿੰਘ ਲਲਤੋਂ, ਚੰਦ ਸਿੰਘ, ਮਾਨਵਪਰੀਤ ਸਿੰਘ, ਰਮੇਸ਼ ਕੁਮਾਰ, ਪਰਮਿੰਦਰ ਸਿੰਘ, ਨਿਸਾਨ ਸਿੰਘ, ਪਿੰਕੀ ਰਾਣੀ, ਰਾਧਾ ਰਾਣੀ ਹਾਜ਼ਰ ਹੋਏ।