DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝਾ ਧਰਨਾ 3 ਨੂੰ

ਸਰਕਾਰੀ ਸਕੂਲ ਦੀ ਇੱਕ ਅਧਿਆਪਕਾਂ ਦੇ ਹੱਕ ਵਿੱਚ ਆਈਆਂ ਅਧਿਆਪਕ ਅਤੇ ਜਨਤਕ ਜਥੇਬੰਦੀਆਂ ਵੱਲੋਂ 3 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਦੇ ਬਾਹਰ ਸਾਂਝਾ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਜੱਥੇਬੰਦੀਆਂ ਦੀ ਲੁਧਿਆਣਾ ਵਿੱਚ ਹੋਈ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਡੀ...

  • fb
  • twitter
  • whatsapp
  • whatsapp
Advertisement

ਸਰਕਾਰੀ ਸਕੂਲ ਦੀ ਇੱਕ ਅਧਿਆਪਕਾਂ ਦੇ ਹੱਕ ਵਿੱਚ ਆਈਆਂ ਅਧਿਆਪਕ ਅਤੇ ਜਨਤਕ ਜਥੇਬੰਦੀਆਂ ਵੱਲੋਂ 3 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਦੇ ਬਾਹਰ ਸਾਂਝਾ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਜੱਥੇਬੰਦੀਆਂ ਦੀ ਲੁਧਿਆਣਾ ਵਿੱਚ ਹੋਈ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ।

ਡੀ ਟੀ ਐੱਫ ਦੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਜਸਵੰਤ ਸਿੰਘ ਜੀਰਖ, ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ, ਕਿਰਤੀ ਕਿਸਾਨ ਯੂਨੀਅਨ ਦੇ ਸਾਧੂ ਸਿੰਘ ਤੇ ਰਮਝ ਝੋਰੜਾਂ, ਡੀ ਐੱਮ ਐੱਫ ਦੇ ਸੁਖਵਿੰਦਰ ਸਿੰਘ ਲੀਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਣਵੀਰ ਸਿੰਘ, ਐਸਸੀਬੀਸੀ ਅਧਿਆਪਕ ਯੂਨੀਅਨ ਦੇ ਪਰਮਜੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਅਰੁਣ ਕੁਮਾਰ, 6635 ਈਟੀਟੀ ਅਧਿਆਪਕ ਯੂਨੀਅਨ ਦੇ ਪਰਮਿੰਦਰ ਸਿੰਘ ਮਲੌਦ, 4161 ਮਾਸਟਰ ਕਾਡਰ ਯੂਨੀਅਨ ਦੇ ਜਸਵਿੰਦਰ ਸਿੰਘ ਐਤੀਆਣਾ, ਡੀ ਟੀ ਐੱਫ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ, ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੇ ਪ੍ਰਵੀਨ ਕੁਮਾਰੀ ਅਤੇ 5994 ਈਟੀ ਅਧਿਆਪਕ ਯੂਨੀਅਨ ਦੇ ਪ੍ਰਿੰਸ ਕੰਬੋਜ ਨੇ ਮੰਗ ਕੀਤੀ ਕਿ ਸਕੂਲ ਮੁਖੀ ਦੀ ਬਦਲੀ ਦੂਰ ਦੁਰਾਡੇ ਦੇ ਸਕੂਲ ਵਿੱਚ ਕਰਕੇ ਗ੍ਰੇਡ ਏ ਮਹਿਲਾ ਅਧਿਕਾਰੀਆਂ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਅਧਿਆਪਕਾ ਨੂੰ ਇਨਸਾਫ ਦਿਵਾਉਣ ਲਈ ਸਮੂਹ ਜੱਥੇਬੰਦੀਆਂ ਵੱਲੋਂ 3 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਦੇ ਬਾਹਰ ਸਾਂਝਾ ਧਰਨਾ ਦਿੱਤਾ ਜਾਵੇਗਾ।

Advertisement

Advertisement

Advertisement
×