ਪੱਤਰਕਾਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਰਨਗੇ ਪ੍ਰਦਰਸ਼ਨ
ਪੱਤਰਕਾਰਾਂ ਨੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਅਗਵਾਈ ਹੇਠ 16 ਨਵੰਬਰ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਦਰਸ਼ਨ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗਾ। ਯੂਨੀਅਨ...
Advertisement
ਪੱਤਰਕਾਰਾਂ ਨੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਅਗਵਾਈ ਹੇਠ 16 ਨਵੰਬਰ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਦਰਸ਼ਨ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗਾ। ਯੂਨੀਅਨ ਦੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਦੱਸਿਆ ਕਿ ਪ੍ਰਦਰਸ਼ਨ ਦੀਆਂ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦਿਨ ਸਵੇਰੇ ਸਾਢੇ ਦਸ ਵਜੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਪਿੰਡ ਸਰਾਭਾ ਤੋਂ ਚੱਲ ਕੇ ਸ਼ਹੀਦ ਸਰਾਭਾ ਮਾਰਗ ਉੱਪਰ ਮੁੱਖ ਚੌਕ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਇੱਕਜੁਟਤਾ ਦਿਖਾਉਂਦੇ ਹੋਏ ਆਪਣੀ ਮੰਗਾਂ ਦੀ ਪੂਰੀ ਲਈ ਇਸ ਦਿਨ ਪਿੰਡ ਸਰਾਭਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।
Advertisement
Advertisement
