ਜੇਪੀ ਮੱਕੜ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ
ਇਲਾਕੇ ਦੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਜੇਪੀ ਸਿੰਘ ਮੱਕੜ ਨੂੰ ਕਾਂਗਰਸ ਦਾ ਪੁਲੀਸ ਜ਼ਿਲਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਜੇਪੀ ਸਿੰਘ ਮੱਕੜ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਇਸ ਪਰਿਵਾਰ ਨੇ ਕਾਂਗਰਸ ਲਈ ਬਹੁਤ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਿਤਾ ਮਰਹੂਮ ਜਗਮੋਹਣ ਸਿੰਘ ਮੱਕੜ ਨੇ ਅਤਿਵਾਦ ਸਮੇਂ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਅਤੇ ਉਨ੍ਹਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ।
ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕੁਰਬਾਨੀਆਂ ਦੇਣ ਵਾਲੇ ਪਰਿਵਾਰਾਂ ਨੂੰ ਸਤਿਕਾਰ ਦੇਵੇਗੀ ਅਤੇ ਅੱਜ ਉਨ੍ਹਾਂ ਦੇ ਸਪੁੱਤਰ ਜੇ.ਪੀ. ਸਿੰਘ ਮੱਕੜ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਇਹ ਮਾਣਮੱਤਾ ਅਹੁਦਾ ਦਿੱਤਾ ਗਿਆ ਹੈ। ਇਸ ਮੌਕੇ ਕਾਂਗਰਸੀ ਆਗੂ ਤੇ ਨਵਨਿਯੁਕਤ ਉਪ ਪ੍ਰਧਾਨ ਜੇ.ਪੀ. ਸਿੰਘ ਮੱਕੜ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਕਾਂਗਰਸ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਉਹ ਹਲਕਾ ਸਮਰਾਲਾ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਜੇ.ਪੀ. ਸਿੰਘ ਮੱਕੜ ਨੇ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਹ ਅਹੁਦਾ ਦੇ ਕੇ ਨਿਵਾਜ਼ਿਆ। ਇਸ ਮੌਕੇ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਡਾ. ਸੁਨੀਲ ਦੱਤ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਬਲਾਕ ਪ੍ਰਧਾਨ ਅਜਮੇਰ ਸਿੰਘ ਪੂਰਬਾ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸਰਪੰਚ ਜੋਗਿੰਦਰ ਸਿੰਘ ਜੋਗਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਯੂਥ ਦਿਹਾਤੀ ਪ੍ਰਧਾਨ ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਨੰਦ ਕਿਸ਼ੋਰ, ਸੰਜੇ ਜੈਨ, ਚੰਦਰ ਚੌਰਾਇਆ, ਸਾਬਕਾ ਸਰਪੰਚ ਪੱਪੂ ਬਹਿਲੋਲਪੁਰ, ਰਮਨਦੀਪ ਰਾਏ, ਗੁਰਮੁਖ ਸਿੰਘ, ਹਰਚੰਦ ਸਿੰਘ ਵੀ ਮੌਜੂਦ ਸਨ।