ਜੂਡੋ: ਅਭੈ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਇਥੇ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ ਵਿਦਿਆਰਥੀ ਅਭੈ ਨੇ ਜੂਡੋ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਅਭੈ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਜੂਡੋ ਮੁਕਾਬਲੇ ਦੇ 60 ਕਿਲੋ ਭਾਰ ਵਰਗ ਵਿੱਚ ਹਿੱਸਾ ਲੈਂਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਕਾਲਜ...
Advertisement
ਇਥੇ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ ਵਿਦਿਆਰਥੀ ਅਭੈ ਨੇ ਜੂਡੋ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਅਭੈ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਜੂਡੋ ਮੁਕਾਬਲੇ ਦੇ 60 ਕਿਲੋ ਭਾਰ ਵਰਗ ਵਿੱਚ ਹਿੱਸਾ ਲੈਂਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਕਾਲਜ ਪ੍ਰਿਸੀਪਲ ਡਾ. ਮੁਹੰਮਦ ਸਲੀਮ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਜਿੱਤਾਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਰੋਹਿਤ ਕੁਮਾਰ ਦੀ ਵੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਤੇ ਹੋਰ ਮੈਂਬਰਾਂ ਨੇ ਵੀ ਉਕਤ ਵਿਦਿਆਰਥੀ ਅਤੇ ਵਿਭਾਗ ਦੇ ਮੁਖੀ ਨੂੰ ਵਧਾਈ ਦਿੱਤੀ।
Advertisement
Advertisement
