June 1984 Martyrs: ਜੂਨ ’84 ਦੇ ਸ਼ਹੀਦਾਂ ਦੀ ਯਾਦ ’ਚ ਕੀਰਤਨ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਜੂਨ 1984 ਦੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ। ਇਸ ਵਿੱਚ ਕੀਰਤਨ ਕਥਾ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ...
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਜੂਨ 1984 ਦੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ। ਇਸ ਵਿੱਚ ਕੀਰਤਨ ਕਥਾ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਗੁਰਦੁਆਰੇ ਦੇ ਹਜ਼ੂਰੀ ਕੀਰਤਨੀ ਜਥਿਆਂ ਤੋਂ ਇਲਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਅਤੇ ਸਾਥੀ ਮੈਬਰਾਂ ਨੇ ਕੀਰਤਨੀ ਜਥਿਆਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਸਣੇ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 1984 ਦੌਰਾਨ ਭਾਰਤੀ ਫ਼ੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ ਹਨ। ਉਨ੍ਹਾਂ ਦੀ ਕੁਰਬਾਨੀ ਸਿੱਖ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖੀ ਗਈ ਹੈ। ਉਨ੍ਹਾਂ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਨਮਾਨ ਅਤੇ ਗੁਰਬਾਣੀ ਸਿਮਰਨ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਇੰਦਰਜੀਤ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਨੀ, ਐੱਨ ਐੱਸ ਕਥੂਰੀਆ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਬਰ, ਰਜਿੰਦਰ ਸਿੰਘ ਮੱਕੜ ਅਤੇ ਭਗਵਿੰਦਰ ਕੌਰ ਸਲੂਜਾ ਆਦਿ ਵੀ ਹਾਜ਼ਰ ਸਨ।

