ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਨਸਾਫ਼ ਮਾਰਚ
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਇਨਸਾਫ਼ਪਸੰਦ ਲੋਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ। ਗੁਰਦੁਆਰਾ ਰੇਰੂ ਸਾਹਿਬ ਵਿੱਚ ਹੋਈ ਜਥੇਬੰਦੀ ਦੀ ਮੀਟਿੰਗ...
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਇਨਸਾਫ਼ਪਸੰਦ ਲੋਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ। ਗੁਰਦੁਆਰਾ ਰੇਰੂ ਸਾਹਿਬ ਵਿੱਚ ਹੋਈ ਜਥੇਬੰਦੀ ਦੀ ਮੀਟਿੰਗ ਉਪਰੰਤ ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਇਨਸਾਫ਼ ਮਾਰਚ ਵੀ ਕੀਤਾ ਗਿਆ। ਇਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਨਾਅਰੇਬਾਜ਼ੀ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਉਲਟ ਕੰਮ ਕਰ ਰਹੀ ਹੈ। ਇੱਕ ਪਾਸੇ ਤਾਂ ਨਸ਼ੇ ਛੁਡਾਉਣ ਵਾਲਿਆਂ ਨੂੰ ਬਿਨਾਂ ਕੇਸਾਂ ਦੇ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ ਜਦੋਂਕਿ ਦੂਜੇ ਪਾਸੇ ਨਸ਼ਿਆਂ ਦੇ ਵਪਾਰੀ ਸ਼ਰ੍ਹੇਆਮ ਪੰਜਾਬ ਵਿੱਚ ਨਸ਼ੇ ਵੇਚ ਰਹੇ ਹਨ। ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।
ਸ੍ਰੀ ਚੀਮਾ ਨੇ ਹਲਕੇ ਦੇ ਲੋਕਾਂ ਨੂੰ ਚੌਕਸ ਕਰਦਿਆਂ ਦੱਸਿਆ ਕਿ ਕਿਵੇਂ ਸਰਕਾਰਾਂ ਆਮ ਲੋਕਾਂ ਦੇ ਹੱਕਾਂ ਦੀ ਲੁੱਟ ਕਰ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਣ ਦੀ ਅਪੀਲ ਕੀਤੀ। ਜਥੇਦਾਰ ਹਰਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਸਬੰਧੀ ਦੋਹਰੀ ਨੀਤੀ ਅਖ਼ਤਿਆਰ ਕੀਤੀ ਹੋਈ ਹੈ। ਇਸ ਮੌਕੇ ਹਨੀ ਸਿੰਗਲਾ ਨੇ ਵੀ ਜਥੇਬੰਦੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਲਾਮਬੰਦ ਕੀਤਾ।

