ਕਬੱਡੀ: ਜ਼ੋਨਲ ਮੁਕਾਬਲਿਆਂ ’ਚ ਛਾਈਆਂ ਜਰਗ ਦੀਆਂ ਖਿਡਾਰਨਾਂ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਸਕੂਲਾਂ ਦੀਆਂ ਜ਼ੋਨਲ ਖੇਡਾਂ ’ਚ ਰਾਜਾ ਜਗਦੇਵ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਰਗ ਦੀ ਕਬੱਡੀ ਸਰਕਲ ਸਟਾਈਲ ਅੰਡਰ-19 ਲੜਕੀਆਂ ਦੀ ਟੀਮ ਨੇ ਜ਼ੋਨ ਖੰਨਾ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਨਾਮਣਾ ਖੱਟਿਆ। ਜਿੱਥੇ ਇਨ੍ਹਾਂ ਖਿਡਾਰਨਾਂ ਨੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਉੱਥੇ ਇਲਾਕੇ ਵਿੱਚ ਆਪਣੀ ਮਿਹਨਤ ਦਾ ਲੋਹਾ ਵੀ ਮਨਵਾਇਆ। ਸਰਕਲ ਸਟਾਈਲ ਕਬੱਡੀ ਦੀ ਜ਼ਿਲ੍ਹਾ ਪੱਧਰ ’ਤੇ ਖੇਡਣ ਲਈ ਲਵਲੀਨ ਕੌਰ ਸੋਮਲ ਦੀ ਚੋਣ ਕੀਤੀ ਗਈ। ਇਸ ਸਫਲਤਾ ਦਾ ਸਿਹਰਾ ਕੋਚ ਜਸਵੀਰ ਕੌਰ ਮੰਡੇਰ ਦੀ ਰਹਿਨੁਮਾਈ ਅਤੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਸਖ਼ਤ ਮਿਹਨਤ ਸਿਰ ਬੱਝਦਾ ਹੈ।
ਵਰਨਣਯੋਗ ਹੈ ਕਿ ਰਾਜਾ ਜਗਦੇਵ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਰਗ ਦੇ ਵਿਦਿਆਰਥੀ ਹਮੇਸ਼ਾ ਹੀ ਜਿੱਥੇ ਧਾਰਮਿਕ , ਸੱਭਿਆਚਾਰਕ ਅਤੇ ਵਿੱਦਿਅਕ ਖੇਤਰਾਂ ਵਿੱਚ ਮੱਲਾਂ ਮਾਰਦੇ ਹਨ ਉੱਥੇ ਖੇਡਾਂ ਦੇ ਖੇਤਰਾਂ ਵਿੱਚ ਵੀ ੳੇੁੱਚ ਪੱਧਰੀਆਂ ਪ੍ਰਾਪਤੀਆਂ ਕਰਕੇ ਸਕੂਲ ਦੀ ਸੋਭਾ ਨੂੰ ਚਾਰ ਚੰਨ ਲਾ ਰਹੇ ਹਨ । ਜੇਤੂ ਖਿਡਾਰਨਾਂ ਦੇ ਸਕੂਲ ਪੁੱਜਣ ਤੇ ਸਮੂਹ ਪ੍ਰਬੰਧਕ ਕਮੇਟੀ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੋਚ ਜਸਵੀਰ ਕੌਰ ਵੱਲੋਂ ਜਿੱਤਣ ਵਾਲੀ ਟੀਮ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਪਰਮਜੀਤ ਕੌਰ ਮੰਡੇਰ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਦਿਆ ਅੱਗੇ ਲਈ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਵੀਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ, ਰੁਚਿਕਾ ਰਾਣੀ, ਨਵਪ੍ਰੀਤ ਕੌਰ ਆਦਿ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।