ਖੇਡਾਂ ’ਚ ਕਲਾਲਮਾਜਰਾ ਸਕੂਲ ਦਾ ਵਧੀਆ ਪ੍ਰਦਰਸ਼ਨ
ਇਥੇ ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟ ਕੁਲਵੀਰ ਸਿੰਘ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਖੰਨਾ ਦੇ ਪ੍ਰਧਾਨ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਜ਼ੋਨਲ ਟੂਰਨਾਮੈਂਟ ਕਰਵਾਏ ਜਿਸ ਵਿਚ ਸਰਕਾਰੀ ਹਾਈ ਸਕੂਲ ਕਲਾਲਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅੰਡਰ-19 ਲੜਕੀਆਂ ਦੇ...
Advertisement
ਇਥੇ ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟ ਕੁਲਵੀਰ ਸਿੰਘ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਖੰਨਾ ਦੇ ਪ੍ਰਧਾਨ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਜ਼ੋਨਲ ਟੂਰਨਾਮੈਂਟ ਕਰਵਾਏ ਜਿਸ ਵਿਚ ਸਰਕਾਰੀ ਹਾਈ ਸਕੂਲ ਕਲਾਲਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅੰਡਰ-19 ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਅਤੇ ਪੰਜਾਬ ਸਟਾਈਲ ਕਬੱਡੀ ਵਿੱਚ ਸਕੂਲ ਨੇ ਦੂਜਾ, ਅੰਡਰ-14 ਲੜਕਿਆਂ ਨੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਤੀਜਾ, ਅੰਡਰ-17 ਰੈਸਲਿੰਗ ਵਿਚ ਸ਼ਸ਼ੀ ਰੰਜਨ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਵਾਲੀਆ ਨੇ ਜੇਤੂਆਂ ਦਾ ਸਨਮਾਨ ਕੀਤਾ। ਡੀਪੀਈ ਹਰਮਨਦੀਪ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਰਪੰਚ ਸਿਰਮਨ ਜੋਤੀ, ਸੰਗੀਤਾ ਜੌਹਰ, ਰਮਨਦੀਪ ਕੌਰ, ਅਨੀਤਾ ਹਾਂਡਾ, ਪੁਸ਼ਪਾਲ ਸਿੰਘ ਤੇ ਹੋਰ ਹਾਜ਼ਰ ਸਨ।
Advertisement
Advertisement