ਕਿੱਕ ਬਾਕਸਿੰਗ ਵਿੱਚ ਕਪਿਲ ਦੂਜੇ ਸਥਾਨ ’ਤੇ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸੰਗਰੂਰ...
Advertisement
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਵਿੱਚ ਕਰਵਾਏ ਗਏ ਅੰਡਰ-19 ਕਿੱਕ ਬਾਕਸਿੰਗ ਮੁਕਾਬਲੇ ਵਿੱਚ ਕਪਿਲ ਨੇ 23 ਜ਼ਿਲ੍ਹਿਆ ਵਿੱਚੋਂ ਸੂਬਾ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ ਤੇ ਸੈਕਟਰੀ ਮਹਾਵੀਰ ਜੈਨ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਇਸ ਕਾਮਯਾਬੀ ਦਾ ਸਿਹਰਾ ਡੀ ਪੀ ਈ ਇੰਦਰਜੀਤ ਸਿੰਘ, ਕੁਲਵਿੰਦਰ ਕੌਰ ਤੇ ਬਬੀਤਾ ਕੁਮਾਰੀ ਨੂੰ ਦਿੱਤਾ।
Advertisement
Advertisement
