ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਕਾਰਗਿਲ ਵਿਜੈ ਦਿਵਸ ਮਨਾਇਆ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਉਪ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਭਾਸ਼ਣ, ਕਵਿਤਾਵਾਂ, ਕੋਰਿਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਕਾਰਗਿਲ ਯੁੱਧ ਦੌਰਾਨ ਸ਼ਹੀਦ ਹੋਏ ਸੈਨਿਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਸ਼ਹੀਦਾਂ ਨੂੰ ਯਾਦ ਕਰਨਾ ਸੀ। ਵਿਦਿਆਰਥੀਆਂ ਨੇ ਨਾਟਕ ਵਿੱਚ ਕਾਰਗਿਲ ਯੁੱਧ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਬੜੀ ਖਾਬੂਬੀ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਦੇ ਇਸ ਨਾਟਕ ਨੇ ਸਭ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਵਿਦਿਆਰਥੀਆਂ ਨੇ ਪੋਸਟਰ ਵੀ ਬਣਾਏ ਗਏ ਅਤੇ ਜੂਨੀਅਰ ਕਲਾਸਾਂ ਵਿੱਚ ਇਸ ਸਬੰਧੀ ਐਕਟੀਵਿਟੀ ਕਰਵਾਈ ਗਈ। ਇਹ ਜਾਣਕਾਰੀ ਮੀਡੀਆ ਇੰਚਾਰਜ ਸਰਬਜੀਤ ਕੌਰ ਨੇ ਦਿੱਤੀ।