DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰੀਮਪੁਰੀ ਵੱਲੋਂ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਤਿੰਨ ਮੌਤਾਂ ਨੇ ਮੁੜ ਖੋਲ੍ਹੀ ਸਰਕਾਰ ਦੀ ਪੋਲ: ਸੂਬਾ ਪ੍ਰਧਾਨ
  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਅਵਤਾਰ ਸਿੰਘ ਕਰੀਮਪੁਰੀ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ

ਲੁਧਿਆਣਾ, 23 ਮਈ

Advertisement

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਸਬੰਧੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਮਜੀਠਾ ਕਾਂਡ ਮਗਰੋਂ ਕੁਝ ਹੀ ਦਿਨਾਂ ਬਾਅਦ ਲੁਧਿਆਣਾ ’ਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹ ਦਿੱਤੀ ਹੈ।

ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਮਜੀਠਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 28 ਮੌਤਾਂ ਹੋਈਆਂ ਸਨ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਨਿਆ ਸੀ ਕਿ ਪੁਲੀਸ, ਰਾਜਸੀ ਲੋਕਾਂ ਅਤੇ ਮਾਫ਼ੀਆ ਦੇ ਗੱਠਜੋੜ ਤੋਂ ਬਿਨਾਂ ਅਜਿਹੀ ਦੁਖਦਾਈ ਘਟਨਾ ਦਾ ਵਾਪਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਹ ਮੰਨਣ ਤੋਂ ਬਾਅਦ ਵੀ ਉਸ ਗੱਠਜੋੜ ਦਾ ਪ੍ਰਸ਼ਾਸਨ ਪਤਾ ਨਹੀਂ ਲਗਾ ਸਕਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦਾ ਮੁਆਵਜ਼ਾ ਤੇ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਅਜੇ ਤੱਕ ਇਸ ਗੱਠਜੋੜ ਨੂੰ ਚਲਾਉਣ ਵਾਲਿਆਂ ਨੂੰ ਫੜ੍ਹ ਨਹੀਂ ਸਕੀ ਹੈ, ਇਸ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਬਸਪਾ ਦਾ ਵਫ਼ਦ ਜਲਦੀ ਹੀ ਡਿਪਟੀ ਕਮਿਸ਼ਨਰ ਨੂੰ ਮਿਲੇਗਾ ਅਤੇ ਉਪਰੋਕਤ ਮੰਗਾਂ ਬਾਰੇ ਗੱਲਬਾਤ ਕਰੇਗਾ। ਇਸ ਮੌਕੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਪ੍ਰਵੀਨ ਬੰਗਾ, ਬਲਵਿੰਦਰ ਬਿੱਟਾ, ਲੁਧਿਆਣਾ ਸ਼ਹਿਰੀ ਇੰਚਾਰਜ ਜੀਤ ਰਾਮ ਬਸਰਾ, ਦਿਹਾਤੀ ਇੰਚਾਰਜ ਪਰਗਟ ਬਿਲਗਾ, ਸ਼ਹਿਰੀ ਪ੍ਰਧਾਨ ਬਲਵਿੰਦਰ ਜੱਸੀ, ਸੋਨੂ ਅੰਬੇਡਕਰ, ਰਜਿੰਦਰ ਨਿੱਕਾ, ਅਮਰੀਕ ਸਿੰਘ ਕੁਲਾਲ, ਗੁਰਪ੍ਰੀਤ ਲਾਲੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

Advertisement
×