ਕਸਤੂਰੀ ਲਾਲ ਮਿੰਟੂ ਸਾਹਨੇਵਾਲ ਤੇ ਲੁਧਿਆਣਾ ਈਸਟ ਦੇ ਅਬਜ਼ਰਵਰ ਨਿਯੁਕਤ
ਪੱਤਰ ਪ੍ਰੇਰਕ
ਸਮਰਾਲਾ, 8 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਾਛੀਵਾੜਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇੱਕ ਹੋਰ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਰਾਜਾ ਵੜਿੰਗ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਹੁਣ 2 ਵਿਧਾਨ ਸਭਾ ਹਲਕੇ ਸਾਹਨੇਵਾਲ ਤੇ ਲੁਧਿਆਣਾ ਈਸਟ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਪ੍ਰਧਾਨ ਰਾਜਾ ਵੜਿੰਗ ਵਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਂਦੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੱਸੀ ਪਠਾਣਾਂ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਉਨ੍ਹਾਂ ਵਲੋਂ ਹਲਕੇ ਅੰਦਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਰਾਜਾ ਵੜਿੰਗ ਦੇ ਨਿਰਦੇਸ਼ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਜਾਵੇ ਅਤੇ ਉਹ ਇਨ੍ਹਾਂ ਦੋਵੇਂ ਹਲਕਿਆਂ ਵਿਚ ਅਬਜ਼ਰਵਰ ਵਜੋਂ ਡਿਊਟੀ ਨਿਭਾਉਣਗੇ ਅਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋ ਕੇ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਉਣਗੇ। ਕਸਤੂਰੀ ਲਾਲ ਮਿੰਟੂ ਨੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਇਆ। ਇਸ ਤੋਂ ਇਲਾਵਾ ਜੇ.ਪੀ. ਮੱਕੜ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ।