ਕੇਜਰੀਵਾਲ ਆਰਐੱਸਐੱਸ ਦਾ ਏਜੰਟ: ਬਾਦਲ

ਕੇਜਰੀਵਾਲ ਆਰਐੱਸਐੱਸ ਦਾ ਏਜੰਟ: ਬਾਦਲ

ਪਾਇਲ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਦੇਵਿੰਦਰ ਸਿੰਘ ਜੱਗੀ
ਪਾਇਲ, 24 ਜਨਵਰੀ

ਵਿਧਾਨ ਸਭਾ ਹਲਕਾ ਪਾਇਲ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਪਾਇਲ ਚੋਣ ਦਫ਼ਤਰ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਆਰਐੱਸਐੱਸ ਦਾ ਏਜੰਟ ਹੈ, ਜੋ ਹੱਸਦੇ-ਵੱਸਦੇ ਪੰਜਾਬ ਨੂੰ ਲਾਂਬੂ ਲਾਉਣਾ ਚਾਹੁੰਦਾ ਹੈ ਪਰ ਸੂਬੇ ਦੇ ਲੋਕ ਸਫਲ ਨਹੀਂ ਹੋਣ ਦੇਣਗੇ, ਆਮ ਆਦਮੀ ਪਾਰਟੀ ਸਿਰਫ 10 ਸੀਟਾਂ ’ਚ ਸਿਮਟ ਜਾਵੇਗੀ। ਕਾਂਗਰਸ ’ਤੇ ਵਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੇਹੱਦ ਦੁਖੀ ਹਨ, ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਲਈ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਸਕੇ ਚਾਚਾ ਹਰੀ ਸਿੰਘ, ਬੱਗਾ ਸਿੰਘ, ਰਾਮ ਸਿੰਘ ਹੋਲੀਆਂ ਤੋਂ ਇਲਾਵਾ 100 ਤੋਂ ਵੱਧ ਵਿਅਕਤੀ ਕਾਂਗਰਸ ਤੇ ਝਾੜੂ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਸੁਖਬੀਰ ਬਾਦਲ ਵੱਲੋਂ ਸਿਰੋਪਾਓ ਦਿੱਤੇ ਗਏ। ਇਸ ਮੌਕੇ ਅਬਜ਼ਰਵਰ ਸੰਤਾ ਸਿੰਘ ਉਮੈਦਪੁਰੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਦੇਵ ਸਿੰਘ ਬੋਪਾਰਾਏ, ਰਘਵੀਰ ਸਿੰਘ, ਹਰਜੀਵਨਪਾਲ ਸਿੰਘ ਗਿੱਲ, ਨਿਰਮਲ ਸਿੰਘ ਧਾਲੀਵਾਲ, ਪ੍ਰੋ. ਭੁਪਿੰਦਰ ਸਿੰਘ ਚੀਮਾ, ਵਿਜੈ ਕੁਮਾਰ, ਸੰਜੀਵ ਪੁਰੀ, ਗੁਰਪ੍ਰੀਤ ਸਿੰਘ ਲਾਪਰਾਂ, ਰਾਮ ਸਿੰਘ ਗੋਗੀ, ਹਰਿੰਦਰਪਾਲ ਸਿੰਘ ਹਨੀ, ਬੂਟਾ ਸਿੰਘ ਰਾਏਪੁਰ, ਹਰਮਿੰਦਰ ਸਿੰਘ ਜਰਗ, ਗੁਰਜੀਤ ਸਿੰਘ ਪੰਧੇਰ, ਸ਼ਿਵਰਾਜ ਸਿੰਘ ਜੱਲਾ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All