Kewal Singh Dhillon: ਢਿੱਲੋਂ ਨੇ ਹਾਦਸੇ ’ਚ ਜ਼ਖ਼ਮੀ ਆਗੂ ਦਾ ਹਾਲ ਪੁੱਛਿਆ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੀ ਐੱਮ ਸੀ ਹੀਰੋ ਹਾਰਟ ਸੈਂਟਰ ਪੁੱਜੇ ਜਿੱਥੇ ਉਨ੍ਹਾਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਆਗੂ ਵਿਨੋਦ ਕਾਲੀ ਦਾ ਹਾਲ ਪੁੱਛਿਆ। ਇਸ ਮੌਕੇ ਸ੍ਰੀ...
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੀ ਐੱਮ ਸੀ ਹੀਰੋ ਹਾਰਟ ਸੈਂਟਰ ਪੁੱਜੇ ਜਿੱਥੇ ਉਨ੍ਹਾਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਆਗੂ ਵਿਨੋਦ ਕਾਲੀ ਦਾ ਹਾਲ ਪੁੱਛਿਆ।
ਇਸ ਮੌਕੇ ਸ੍ਰੀ ਢਿੱਲੋਂ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ ਮੁਲਾਕਾਤ ਕਰ ਕੇ ਵਿਨੋਦ ਕਾਲੀ ਦੇ ਚੱਲ ਰਹੇ ਇਲਾਜ਼ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਡਾਕਟਰਾਂ ਨੂੰ ਵਿਨੋਦ ਕਾਲੀ ਦੇ ਇਲਾਜ ਵਿੱਚ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਜਾਂ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਵਿਨੋਦ ਕਾਲੀ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਭਾਜਪਾ ਦਾ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਿਨੋਦ ਕਾਲੀ ਦੇ ਇਲਾਜ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਪਰਮਾਤਮਾ ਅੱਗੇ ਵਿਨੋਦ ਕਾਲੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਅਨਿਲ ਸਰੀਨ ਅਤੇ ਸੁਨੀਲ ਮੌਦਗਿਲ ਆਦਿ ਵੀ ਹਾਜ਼ਰ ਸਨ।

