ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਾਲਸਾ ਕਾਲਜ ਤੇ ਮਾਸਟਰ ਤਾਰਾ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ

ਤਾਨਿਆ ਮਿੱਤਲ ਨੇ 87.53 ਤੇ ਹਰੀਦਿਆਂਸ਼ੀ ਨੇ 83.91 ਫ਼ੀਸਦ ਅੰਕ ਲਏ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 3 ਜੁਲਾਈ

Advertisement

ਪੰਜਾਬ ਯੂਨੀਵਰਸਟਿੀ ਚੰਡੀਗੜ੍ਹ ਵੱਲੋਂ ਬੀਸੀਏ ਛੇਵਾਂ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਖਾਲਸਾ ਕਾਲਜ ਫਾਰ ਵਿਮੈੱਨ ਅਤੇ ਮਾਸਟਰ ਤਾਰਾ ਸਿੰਘ ਕਾਲਜ ਦੀਆਂ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪਾਸ ਹੋ ਕੇ ਆਪਣੇ ਕਾਲਜਾਂ ਦਾ ਨਾਂ ਹੋਰ ਉੱਚਾ ਕੀਤਾ ਹੈ।

ਖਾਲਸਾ ਕਾਲਜ ਦੀ ਤਾਨਿਆ ਮਿੱਤਲ ਨੇ 87.53 ਫ਼ੀਸਦ ਅੰਕਾਂ ਨਾਲ ’ਵਰਸਿਟੀ ਵਿੱਚੋਂ ਪੰਜਵੀਂ ਅਤੇ ਕਾਲਜ ਵਿੱਚੋਂ ਪਹਿਲੀ ਪੁਜ਼ੀਸ਼ਨ, ਸਮ੍ਰਿਧੀ ਕਪੂਰ ਨੇ 86.89 ਫ਼ੀਸਦ ਅੰਕਾਂ ਨਾਲ ’ਵਰਸਿਟੀ ’ਚੋਂ ਸੱਤਵੀਂ ਅਤੇ ਕਾਲਜ ਵਿੱਚੋਂ ਦੂਜੀ ਪੁਜ਼ੀਸ਼ਨ ਜਦਕਿ ਕਿਰਨਜੋਤ ਕੌਰ ਨੇ 85.91 ਫ਼ੀਸਦ ਅੰਕਾਂ ਨਾਲ ’ਵਰਸਿਟੀ ’ਚੋਂ 10ਵੀਂ ਅਤੇ ਕਾਲਜ ਵਿੱਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਤਮਨਪ੍ਰੀਤ ਕੌਰ ਨੇ 85.31 ਫ਼ੀਸਦ ਅੰਕਾਂ ਨਾਲ ’ਵਰਸਿਟੀ ਵਿੱਚੋਂ 13ਵੀਂ ਪੁਜ਼ੀਸ਼ਨ ਹਾਸਲ ਕੀਤੀ। ਕਾਲਜ ਪ੍ਰਬੰਧਕ ਕਮੇਟੀ ਨੇ ਕਾਲਜ ਡਾ. ਕਮਲਜੀਤ ਕੌਰ ਗਰੇਵਾਲ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

ਇਸੇ ਤਰ੍ਹਾਂ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈੱਨ ਦੀ ਵਿਦਿਆਰਥਣ ਹਰੀਦਿਆਂਸ਼ੀ ਨੇ 83.91 ਫ਼ੀਸਦ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਰੀਆ ਨੇ 83.65 ਫ਼ੀਸਦ ਅੰਕਾਂ ਨਾਲ ਦੂਜਾ ਅਤੇ ਚੰਨਪ੍ਰੀਤ ਨੇ 83.40 ਫ਼ੀਸਦ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰ. ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰਨਾਂ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Advertisement