ਸਤਵਿੰਦਰ ਬਸਰਾ
ਲੁਧਿਆਣਾ, 9 ਦਸੰਬਰ
ਲੁਧਿਆਣਾ ਬੇਸਬਾਲ ਐਸੋਸੀਏਸ਼ਨ ਵੱਲੋਂ ਲੜਕੀਆਂ ਦੀ ਕਰਵਾਈ ਗਈ 16ਵੀਂ ਸੀਨੀਅਰ ਡਿਸਟ੍ਰਿਕ ਬੇਸਬਾਲ ਚੈਂਪੀਅਨਸ਼ਿਪ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੀ ਟੀਮ ਨੇ ਜਿੱਤ ਲਈ ਹੈ। ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਉਸ ਨੇ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਦੀ ਟੀਮ ਨੂੰ 10-1 ਦੇ ਵੱਡੇ ਫਰਕ ਨਾਲ ਮਾਤ ਦਿੱਤੀ। ਖਾਲਸਾ ਕਾਲਜ ਵਿੱਚ ਹੋਈ ਇਸ ਦੋ ਦਿਨਾਂ ਬੇਸਬਾਲ ਚੈਂਪੀਅਨਸ਼ਿਪ ਵਿੱਚ ਲੜਕੀਆਂ ਦੀਆਂ ਅੱਠ ਟੀਮਾਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਪਹਿਲੇ ਮੈਚ ਵਿੱਚ ਗੌਰਮਿੰਟ ਗਰਲਜ਼ ਸਕੂਲ ਨੇ ਗੁਰੂ ਨਾਨਕ ਬੇਸਬਾਲ ਕਲੱਬ ਨੂੰ 1-0 ਨਾਲ, ਦੂਜੇ ਮੈਚ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਬੇਸਬਾਲ ਕਲੱਬ ਨੂੰ 2-1 ਨਾਲ, ਤੀਜੇ ਮੈਚ ਵਿੱਚ ਗਿੱਲ ਬੇਸਬਾਲ ਕਲੱਬ ਨੇ ਪੀਪੀਸੀ ਕਾਸਾਬਾਦ ਨੂੰ 14-10 ਨਾਲ, ਚੌਥੇ ਮੈਚ ਵਿੱਚ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਨੇ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਨੂੰ 2-0 ਨਾਲ ਹਰਾਇਆ। ਪਹਿਲੇ ਸੈਮੀਫਾਈਨਲ ਵਿੱਚ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਨੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਨੂੰ 6-5 ਨਾਲ ਜਦਕਿ ਦੂਜੇ ਸੈਮੀ ਫਾਈਨਲ ਮੁਕਾਬਲੇ ਵਿੱਚ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਕਾਸਾਬਾਦ ਨੇ ਬੀਸੀਐਮ ਫੋਕਲ ਪੁਆਇੰਟ ਨੂੰ 11-3 ਅੰਕਾਂ ਦੇ ਫਰਕ ਨਾਲ ਹਰਾ ਕਿ ਫਾਈਨਲ ਵਿੱਚ ਆਪਣੀ ਥਾਂ ਬਣਾਈ ਸੀ। ਅੱਜ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਮਾਡਲ ਟਾਊਨ ਅਤੇ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਹ ਮੁਕਾਬਲਾ ਗੁਰੂ ਨਾਨਕ ਖਾਲਸਾ ਕਾਲਜ ਦੀ ਟੀਮ ਨੇ 10-1 ਦੇ ਫਰਕ ਨਾਲ ਜਿੱਤ ਲਿਆ। ਜੇਤੂ ਟੀਮ ਵੱਲੋਂ ਨਵਦੀਪ ਕੌਰ, ਰਮਨਦੀਪ ਕੌਰ ਨੇ ਦੋ-ਦੋ ਅੰਕਾਂ ਦਾ ਯੋਗਦਾਨ ਪਾਇਆ। ਇਸੇ ਤਰ੍ਹਾਂ ਤੀਜੇ ਸਥਾਨ ਲਈ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਨੇ ਗਿੱਲ ਬੇਸਬਾਲ ਕਲੱਬ ਨੂੰ 8-4 ਅੰਕਾਂ ਦੇ ਫਰਕ ਨਾਲ ਹਰਾਇਆ। ਇਨਾਮ ਵੰਡ ਰਸਮ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਵਿੰਦਰ ਸਿੰਘ ਸਰਨਾ ਅਤੇ ਕਾਲਜ ਪ੍ਰਿੰਸੀਪਲ ਮਨਮਿਤਾ ਕਾਹਲੋਂ ਨੇ ਨਿਭਾਈ। ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਸੁਖਦੇਵ ਸਿੰਘ ਔਲਖ, ਪ੍ਰਧਾਨ ਇੰਜ. ਹਰਬੀਰ ਸਿੰਘ ਗਿੱਲ, ਨੀਰੂ, ਜਤਿੰਦਰ, ਹਰਜਿੰਦਰ ਕੌਰ ਅਤੇ ਹੋਰ ਮੈਂਬਰ ਹਾਜ਼ਰ ਸਨ।