ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਾਲਸਾ ਸਕੂਲ ਦਾ ਨਤੀਜਾ ਸ਼ਾਨਦਾਰ

ਖੰਨਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ (ਖਾਲਸਾ ਸਕੂਲ) ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਭਿੰਦਰਪਾਲ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਮੀਡੀਅਮ ਦੇ 31 ਵਿਦਿਆਰਥੀਆਂ ’ਚੋਂ ਏਕਤਾ ਨੇ 92.3 ਪ੍ਰਤੀਸ਼ਤ ਅੰਕਾਂ ਨਾਲ...
ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ।
Advertisement

ਖੰਨਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ (ਖਾਲਸਾ ਸਕੂਲ) ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਭਿੰਦਰਪਾਲ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਮੀਡੀਅਮ ਦੇ 31 ਵਿਦਿਆਰਥੀਆਂ ’ਚੋਂ ਏਕਤਾ ਨੇ 92.3 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਆਸ਼ਿਕਾ ਨੇ 88.3 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 85 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੰਜਾਬੀ ਮੀਡੀਅਮ ਦੇ 40 ਵਿਦਿਆਰਥੀਆਂ ਵਿਚੋਂ ਨਿਸ਼ਾ 80.5 ਪ੍ਰਤੀਸ਼ਤ ਨਾਲ ਪਹਿਲੇ, ਟੀਨਾ 76 ਪ੍ਰਤੀਸ਼ਤ ਨਾਲ ਦੂਜੇ ਅਤੇ ਦੀਕਸ਼ਾ ਕੁਮਾਰੀ 75.16 ਪ੍ਰਤੀਸ਼ਤ ਨਾਲ ਤੀਜੇ ਸਥਾਨ ਤੇ ਰਹੀ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਉਨ੍ਹਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement