ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖਾਲਸਈ ਮਾਰਚ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 13 ਅਪਰੈਲ ਅੱਜ ਖਾਲਸਾ ਸਾਜਨਾ ਦਿਵਸ ਮੌਕੇ ਹਲਕਾ ਪੱਛਮੀ ਵਿੱਚ ਗੁਰਿੰਦਰ ਪਾਲ ਸਿੰਘ ਪੱਪੂ ਦੀ ਸਮੂਹ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਖ਼ਾਲਸਈ ਝੰਡਿਆਂ ਨਾਲ ਮਾਰਚ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਪਰੈਲ
Advertisement
ਅੱਜ ਖਾਲਸਾ ਸਾਜਨਾ ਦਿਵਸ ਮੌਕੇ ਹਲਕਾ ਪੱਛਮੀ ਵਿੱਚ ਗੁਰਿੰਦਰ ਪਾਲ ਸਿੰਘ ਪੱਪੂ ਦੀ ਸਮੂਹ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਖ਼ਾਲਸਈ ਝੰਡਿਆਂ ਨਾਲ ਮਾਰਚ ਕਰਕੇ ਘਰਾਂ ’ਤੇ ਕੇਸਰੀ ਝੰਡੇ ਝੁਲਾਏ ਗਏ। ਐਡਵੋਕੇਟ ਗਗਨਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਨਿਆਰੇਪਨ ਦੀ ਵੱਖਰੀ ਪਹਿਚਾਣ ਅਤੇ ਵੱਖਰੀ ਸ਼ਾਨ ਹੈ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਅੱਜ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਏ ਆਦੇਸ਼ਾਂ ਤਹਿਤ ਹਰ ਘਰ ’ਤੇ ਕੇਸਰੀ ਨਿਸ਼ਾਨ ਝਲਾਉਣ ਦੇ ਫ਼ੈਸਲੇ ਮੁਤਾਬਕ ਸੰਗਤਾਂ ਨੂੰ ਕੇਸਰੀ ਨਿਸ਼ਾਨ ਸਾਹਿਬ ਵੰਡੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੰਗਤਾਂ ’ਚ ਨਿਸ਼ਾਨ ਸਾਹਿਬ ਪ੍ਰਤੀ ਜੋ ਉਤਸ਼ਾਹ ਦੇਖਣ ਨੂੰ ਮਿਲਿਆ ਉਹ ਆਪਣੇ ਆਪ ’ਚ ਇਤਿਹਾਸਕ ਹੈ।
Advertisement
×