ਖੰਨਾ: ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਅੱਜ ਤੋਂ
ਨਿੱਜੀ ਪੱਤਰ ਪ੍ਰੇਰਕ ਖੰਨਾ, 30 ਜੂਨ ਇੱਥੇ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਨੇ ਦੱਸਿਆ ਕਿ ਕੌਂਸਲ ਵੱਲੋਂ ਸ਼ਹਿਰ ਵਿੱਚ 1 ਤੋਂ 31 ਜੁਲਾਈ ਤੱਕ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਜੂਨ
Advertisement
ਇੱਥੇ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਨੇ ਦੱਸਿਆ ਕਿ ਕੌਂਸਲ ਵੱਲੋਂ ਸ਼ਹਿਰ ਵਿੱਚ 1 ਤੋਂ 31 ਜੁਲਾਈ ਤੱਕ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਬਿਮਾਰੀਆਂ ਤੋਂ ਬਚਾਅ ਕਰਨਾ ਹੈ। ਇਹ ਮੁਹਿੰਮ ਵਿੱਚ ਸ਼ਹਿਰ ਦੇ ਲੋਕ, ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਜਾਵੇਗੀ ਅਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਜਨਤਕ ਸਥਾਨ ਸਾਫ਼-ਸੁਥਰੇ ਬਣੇ ਰਹਿਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਾਥ ਦਿੱਤਾ ਜਾਵੇ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਸਵਾਰਿਆ ਜਾ ਸਕੇ।
Advertisement
×