ਜੋਗਿੰਦਰ ਸਿੰਘ ਓਬਰਾਏ
ਖੰਨਾ, 28 ਅਕਤੂਬਰ
ਇਥੋਂ ਦੇ ਲਲਹੇੜੀ ਚੌਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਖ਼ਿਲਾਫ਼ ਲਾਇਆ ਪੱਕਾ ਮੋਰਚਾ 33ਵੇਂ ਦਿਨ ਜਾਰੀ ਰਿਹਾ। ਸ੍ਰੀ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਜਿੱਤ ਯਕੀਨੀ ਹੈ। ਇਸ ਮੌਕੇ ਰਾਜ ਕੁਮਾਰ ਜੈਨੀਵਾਲ, ਹਰਨੇਕ ਸਿੰਘ, ਬਲਬੀਰ ਸਿੰਘ ਸੁਹਾਵੀ, ਦਿਲਪ੍ਰੀਤ ਸਿੰਘ ਢਿੱਲੋਂ, ਬੂਟਾ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ, ਸ਼ਾਂਤੀ ਲਾਲ, ਅਮਰਜੀਤ ਸਿੰਘ, ਸੁਰਿੰਦਰ ਬਾਵਾ, ਗੁਰਮੀਤ ਸਿੰਘ, ਰਮਨਦੀਪ ਸਿੰਘ, ਕਰਮ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਔਜਲਾ, ਲਖਵੀਰ ਸਿੰਘ, ਹਵਾ ਸਿੰਘ, ਰਣਬੀਰ ਸਿੰਘ, ਵਰਿੰਦਰ ਸਿੰਘ ਹਾਜ਼ਰ ਸਨ।