ਖੰਨਾ: ਅਣਪਛਾਤਿਆਂ ਨੇ ਬਿਰਧ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ

ਖੰਨਾ: ਅਣਪਛਾਤਿਆਂ ਨੇ ਬਿਰਧ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ

ਜੋਗਿੰਦਰ ਸਿੰਘ ਓਬਰਾਏ

ਖੰਨਾ, 16 ਸਤੰਬਰ

ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲੀਸ ਨੇ ਮ੍ਰਿਤਕਾ ਦੇ ਭਾਣਜੇ ਹਰਬਿੰਦਰ ਸਿੰਘ ਵਾਸੀ ਫਗਵਾੜਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਥੋਂ ਦੇ ਆਹਲੂਵਾਲੀਆ ਮੁਹੱਲੇ ਦੀ ਸੁਰਿੰਦਰ ਕੌਰ (75 ਸਾਲ) ਦੇ ਪਤੀ ਦਾ ਕੁਝ ਸਮਾਂ ਪਹਿਲਾ ਦੇਹਾਂਤ ਹੋ ਗਿਆ, ਉਹ ਘਰ ਵਿਚ ਇੱਕਲੀ ਰਹਿੰਦੀ ਸੀ। ਮ੍ਰਿਤਕ ਦਾ ਵੱਡਾ ਲੜਕਾ ਸਤਵਿੰਦਰ ਵਾਲੀਆ ਕੈਨੇਡਾ ਰਹਿੰਦਾ ਹੈ ਅਤੇ ਛੋਟਾ ਲੜਕਾ ਕ੍ਰਿਸ਼ਨਾ ਨਗਰ ਖੰਨਾ ਵਿਖੇ ਵੱਖ ਰਹਿੰਦਾ ਹੈ। ਬਜ਼ੁਰਗ ਆਉਣ ਵਾਲੇ ਦਿਨਾਂ ਵਿਚ ਕੈਨੇਡਾ ਆਪਣੇ ਲੜਕੇ ਕੋਲ ਜਾਣ ਵਾਲੀ ਸੀ। ਹਰਬਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਵੱਡੇ ਲੜਕੇ ਦਾ ਕੈਨੇਡਾ ਤੋਂ ਫੋਨ ਆਇਆ ਕਿ ਸੁਰਿੰਦਰ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ, ਜਦੋਂ ਉਸ ਨੇ ਘਰ ਆ ਕੇ ਦੇਖਿਆ ਤਾਂ ਮਾਤਾ ਕੁਰਸੀ ਨਾਲ ਬੰਨ੍ਹੀ ਹੋਈ ਸੀ ਅਤੇ ਉਸ ਦੇ ਗਲ ਵਿਚ ਕਾਲੇ ਰੰਗ ਦਾ ਕੱਪੜਾ ਬੰਨ੍ਹਿਆ ਹੋਇਆ ਸੀ। ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ, ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਡੀਐੱਸਪੀ ਰਾਜਨਪਰਮਿੰਦਰ ਸਿੰਘ, ਥਾਣਾ ਮੁਖੀ ਅਕਾਸ਼ਦੀਪ ਅਤੇ ਵਿਨੋਦ ਕੁਮਾਰ ਟੀਮ ਸਮੇਤ ਪੁੱਜੇ। ਐੱਸਪੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All