DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੰਨਾ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ; ਸਾਮਾਨ ਜ਼ਬਤ

ਨਗਰ ਕੌਂਸਲ ਖੰਨਾ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕੀਤਾ। ਇਹ ਕਾਰਵਾਈ ਜੀ ਟੀ ਰੋਡ ’ਤੇ ਸਥਿਤ ਮੰਜਾ ਮਾਰਕੀਟ, ਕਰਨੈਲ ਸਿੰਘ ਰੋਡ, ਸੁਭਾਸ਼ ਬਜ਼ਾਰ ਅਤੇ ਪੁਰਾਣੀ ਲਾਇਬ੍ਰੇਰੀ...

  • fb
  • twitter
  • whatsapp
  • whatsapp
Advertisement

ਨਗਰ ਕੌਂਸਲ ਖੰਨਾ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕੀਤਾ। ਇਹ ਕਾਰਵਾਈ ਜੀ ਟੀ ਰੋਡ ’ਤੇ ਸਥਿਤ ਮੰਜਾ ਮਾਰਕੀਟ, ਕਰਨੈਲ ਸਿੰਘ ਰੋਡ, ਸੁਭਾਸ਼ ਬਜ਼ਾਰ ਅਤੇ ਪੁਰਾਣੀ ਲਾਇਬ੍ਰੇਰੀ ਰੋਡ ’ਤੇ ਕੀਤੀ ਗਈ।

ਇਸ ਮੌਕੇ ਤਹਿ ਬਾਜ਼ਾਰੀ ਟੀਮ ਦੇ ਇੰਚਾਰਜ਼ ਅਨਿਲ ਕੁਮਾਰ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਸੜਕਾਂ, ਬਾਜ਼ਾਰਾਂ ਦੇ ਫੁੱਟਪਾਥਾਂ ’ਤੇ ਸਾਮਾਨ ਰੱਖਣ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਦੁਕਾਨਦਾਰ ਆਪਣਾ ਸਾਮਾਨ ਹੱਦ ਅੰਦਰ ਹੀ ਰੱਖਣ। ਅਨਿਲ ਗੱਟੂ ਨੇ ਕਿਹਾ ਕਿ ਟ੍ਰੈਫਿਕ ਜਾਮ ਕਾਰਨ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਵਰਗੀਆਂ ਗੱਡੀਆਂ ਸਮੇਂ ਸਿਰ ਨਹੀਂ ਪਹੁੰਚ ਪਾਉਂਦੀਆਂ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਮੱਦੇਨਜ਼ਰ ਆਪਣਾ ਸਾਮਾਨ ਦੁਕਾਨਾਂ ਦੀ ਹੱਦ ਅੰਦਰ ਰੱਖਣ ਤਾਂ ਜੋ ਸੜਕਾਂ ’ਤੇ ਟ੍ਰੈਫ਼ਿਕ ਸਮੱਸਿਆ ਪੈਦਾ ਨਾ ਹੋਵੇ। ਨਾਜਾਇਜ਼ ਕਬਜ਼ਿਆਂ ਖਿਲਾਫ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਹੈਰੀ ਸ਼ਰਮਾ, ਵਿੱਕੀ, ਸੋਨੀ, ਅਮਨ, ਉੱਤਮ ਸ਼ਰਮਾ, ਅਨਿਲ ਕੁਮਾਰ, ਵਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×