ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਨਵੰਬਰ
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕ ਵੈਲਫ਼ੇਅਰ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੀਰ ਨਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਸੂਬੇਦਾਰ ਮੇਜਰ ਕਰਨੈਲ ਸਿੰਘ ਅਤੇ ਸੂਬੇਦਾਰ ਰੱਬੀਂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਬਕਾ ਸੈਨਿਕਾਂ ਨਾਲ ‘ਇਕ ਰੈਂਕ-ਇਕ ਪੈਨਸ਼ਨ’ ਡੀਏ ਦੀਆਂ ਕਿਸ਼ਤਾਂ ਅਤੇ ਹੋਰ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸਰਕਾਰ ਸਾਬਕਾ ਸੈਨਿਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਦਿੱਤੀਆਂ ਸਹੂਲਤਾਂ ਵੀ ਘੱਟ ਕਰ ਰਹੀ ਹੈ, ਜਿਸ ਕਾਰਨ ਸਾਬਕਾ ਸੈਨਿਕਾਂ ਵਿਚ ਸਰਕਾਰ ਖਿਲਾਫ਼ ਨਰਾਜ਼ਗੀ ਹੈ। ਉਨ੍ਹਾਂ ‘ਜੈ ਜਵਾਨ-ਜੈ ਕਿਸਾਨ’ ਦਾ ਨਾਅਰਾ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਨਾ ਦੇਸ਼ ਦੇ ਰਖਵਾਲਿਆਂ ਨੂੰ ਬਖਸ਼ਿਆਂ ਅਤੇ ਨਾਲ ਹੀ ਕਿਸਾਨਾਂ ਨੂੰ। ਇਸ ਮੌਕੇ ਕਰਨੈਲ ਸਿੰਘ, ਮਹਿੰਦਰਪਾਲ ਸਿੰਘ, ਜਗਰੂਪ ਸਿੰਘ, ਗੁਰਮੇਲ ਸਿੰਘ, ਗੁਰਬਖਸ਼ ਸਿੰਘ, ਸਤਿੰਦਰਪਾਲ ਸਿੰਘ, ਬੰਤ ਸਿੰਘ, ਕੇਸਰ ਸਿੰਘ, ਹਰੀ ਸਿੰਘ, ਚਰਨਜੀਤ ਸਿੰਘ, ਮਨਜੀਤ ਕੌਰ ਤੇ ਸਿਕੰਦਰ ਸਿੰਘ ਹਾਜ਼ਰ ਸਨ।