ਜੋਗਿੰਦਰ ਸਿੰਘ ਓਬਰਾਏ
ਖੰਨਾ, 23 ਜਨਵਰੀ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 115ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 67ਵੇਂ ਦਿਨ ਗੁਰਦੀਪ ਸਿੰਘ, ਰਮਨਦੀਪ ਸਿੰਘ ਅਤੇ ਜੋਬਨਪ੍ਰੀਤ ਸਿੰਘ ਗੋਹ ਬੈਠੇ। ਅੱਜ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੈਂਕੜੇ ਕਿਸਾਨਾਂ ਅਤੇ ਸਾਬਕਾ ਸੈਨਿਕਾਂ ਨੇ ਸਾਂਝੇ ਤੌਰ ’ਤੇ ਅਜ਼ਾਦ ਹਿੰਦ ਕਿਸਾਨ ਦਿਵਸ ਮਨਾਉਂਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਸ਼ਮੀਰਾ ਸਿੰਘ ਮਾਜਰਾ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਕਿਸਾਨ ਦੀ ਮੌਤ ਦੇ ਵਰੰਟ ਹਨ। ਇਸ ਮੌਕੇ ਗੁਰਦੀਪ ਸਿੰਘ ਭੱਟੀ, ਜਗਜੀਤ ਸਿੰਘ, ਨਿਰਮਲ ਸਿੰਘ ਬੈਨੀਪਾਲ, ਗੁਰਤਿੰਦਰ ਸਿੰਘ, ਰਛਪਾਲ ਸਿੰਘ, ਜੋਰਾ ਸਿੰਘ, ਤਰਨਵੀਰ ਸਿੰਘ, ਹਰਿੰਦਰਿ ਸੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਸੁਖਮਿੰਦਰ ਸਿੰਘ, ਰਵਿੰਦਰ ਸਿੰਘ, ਸੁਖਵੀਰ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਸਾਗਰ ਮੁਹੰਮਦ, ਸੁਖਵਿੰਦਰ ਸਿੰਘ, ਨਾਜ਼ਰ ਸਿੰਘ, ਹਰਮੇਸ਼ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ, ਮੁਖਤਿਆਰ ਸਿੰਘ ਹਾਜ਼ਰ ਸਨ।