ਜੋਗਿੰਦਰ ਸਿੰਘ ਓਬਰਾਏ
ਖੰਨਾ, 23 ਅਕਤੂਬਰ
ਅੱਜ ਇਥੋਂ ਦੇ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਵੱਡਾ ਜੱਥਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਪ੍ਰਗਟ ਸਿੰਘ ਨੇ ਕਿਹਾ ਕਿ ਬੇਸ਼ੱਕ ਅੱਜ ਝੋਨੇ ਦੀ ਕਟਾਈ ਸ਼ਿਖਰਾਂ ’ਤੇ ਹੈ ਪਰ ਕਿਸਾਨ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਲਈ ਜਿੰਨਾ ਜ਼ਿਆਦਾ ਸਮਾਂ ਲਾਏਗੀ, ਉੰਨਾ ਭਾਜਪਾ ਦਾ ਸਿਆਸੀ ਸਫ਼ਰ ਪ੍ਰੇਸ਼ਾਨੀਆਂ ਭਰਿਆ ਹੁੰਦਾ ਰਹੇਗਾ। ਇਸ ਮੌਕੇ ਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ, ਅਜਮੇਰ ਸਿੰਘ, ਦਲਵਾਰਾ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।