ਜੋਗਿੰਦਰ ਸਿੰਘ ਓਬਰਾਏ
ਖੰਨਾ, 2 ਦਸੰਬਰ
ਇਥੋਂ ਦੇ ਸਿਵਲ ਹਸਪਤਾਲ ਦੇ ਸਮੂਹ ਐੱਨਐੱਚਐੱਮ ਸਟਾਫ਼ ਵੱਲੋਂ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦੇ ਵਿਰੋਧ ’ਚ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ 17ਵੇਂ ਦਿਨ ’ਚ ਦਾਖ਼ਲ ਹੋਈ। ਇਸ ਮੌਕੇ ਐਸੋਸੀਏਸ਼ਨ ਦੇ ਆਗੂ ਡਾ.ਅਮਨਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਪੱਧਰੀ ਹੜਤਾਲ ’ਚ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਮੁਕੰਮਲ ਹੜਤਾਲ ’ਤੇ ਹੈ। ਡਾ. ਸੰਜਨਾ, ਜਸਵੀਰ ਸਿੰਘ, ਹਰਦੇਵ ਸਿੰਘ, ਰਾਜੀਵ ਸ਼ਰਮਾ, ਪਰਮਜੀਤ ਸਿੰਘ ਨੇ ਕਿਹਾ ਕਿ ਇਸ ਵਾਰ ਸਰਕਾਰ ਨਾਲ ਲੜਾਈ ਆਰ ਪਾਰ ਦੀ ਹੈ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹੜਤਾਲ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸਤਿੰਦਰ ਸਿੰਘ, ਹਰਦੇਵ ਸਿੰਘ, ਰਾਜਵਿੰਦਰ ਕੌਰ, ਪਰਮਜੀਤ ਕੌਰ, ਰਾਜਵੰਤ ਕੌਰ, ਮੀਨੂੰ ਰਾਣੀ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਹੋਣ ਕਾਰਨ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਵਾਲੇ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।