ਖੰਨਾ ਪੁਲੀਸ ਨੇ 50 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ
ਨਿੱਜੀ ਪੱਤਰ ਪ੍ਰੇਰਕ ਖੰਨਾ, 19 ਜੂਨ ਪੁਲੀਸ ਜ਼ਿਲ੍ਹਾ ਖੰਨਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਉਦੇਸ਼ ਨਾਲ ਪੁਲੀਸ ਨੇ ਕਈ ਥਾਵਾਂ ’ਤੇ ਕਾਸੋ ਅਪਰੇਸ਼ਨ ਚਲਾਇਆ। ਇਸ ਤਹਿਤ ਨਸ਼ਾ ਤਸਕਰਾਂ ਦੇ ਵੱਖ ਵੱਖ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਐੱਸਐੱਸਪੀ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 19 ਜੂਨ
Advertisement
ਪੁਲੀਸ ਜ਼ਿਲ੍ਹਾ ਖੰਨਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਉਦੇਸ਼ ਨਾਲ ਪੁਲੀਸ ਨੇ ਕਈ ਥਾਵਾਂ ’ਤੇ ਕਾਸੋ ਅਪਰੇਸ਼ਨ ਚਲਾਇਆ। ਇਸ ਤਹਿਤ ਨਸ਼ਾ ਤਸਕਰਾਂ ਦੇ ਵੱਖ ਵੱਖ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਐੱਸਪੀ (ਆਈ) ਪਵਨਜੀਤ ਚੌਧਰੀ ਨੇ ਇਸ ਅਪਰੇਸ਼ਨ ਦੀ ਅਗਵਾਈ ਕੀਤੀ ਅਤੇ ਵੱਡੀ ਪੁਲੀਸ ਫੋਰਸ ਨਾਲ ਸ਼ਹਿਰ ਦੇ ਕਰੀਬ 50 ਘਰਾਂ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਤਹਿਤ ਅਹਿਮ ਸੁਰਾਗ ਮਿਲਣ ਦੀ ਆਸ ਹੈ। ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਪੁਲੀਸ ਪਾਰਟੀ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਪਤਾ ਗੁਪਤ ਰੱਖਿਆ ਜਾਵੇਗਾ।
Advertisement
×