ਜੋਗਿੰਦਰ ਸਿੰਘ ਓਬਰਾਏ
ਖੰਨਾ, 30 ਅਕਤੂਬਰ
ਇਥੋਂ ਦੀ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕ ਕਰਨ ਲਈ ਸ਼ਹਿਰ ਦੇ ਬਜ਼ਾਰਾਂ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਬੈਂਕ ਦੇ ਜਨਰਲ ਮੈਨੇਜਰ ਅਸ਼ਵਨੀ ਕੁਮਾਰ ਤੇ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਏਐੱਸ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਵਿਵੇਕ ਕੁਮਾਰ, ਸਿਧਾਰਥ ਧੀਮਾਨ, ਸੁਸ਼ੀਲ ਕੁਮਾਰ ਨੇ ਆਪਣੇ ਵਿਚਾਰ ਰੱਖੇ।