ਜੋਗਿੰਦਰ ਸਿੰਘ ਓਬਰਾਏ
ਖੰਨਾ, 1 ਅਪਰੈਲ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਸ਼ੁਰੂ ਕੀਤਾ ਸੰਘਰਸ਼ 183ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਜਾਰੀ ਹੈ ਅਤੇ ਭੁੱਖ ਹੜਤਾਲ ਦੇ 134ਵੇਂ ਦਿਨ ’ਚ ਦਾਖ਼ਲ ਹੋਈ। ਅੱਜ ਇਥੋਂ ਦੇ ਨੇੜਲੇ ਪਿੰਡ ਰੋਹਣੋਂ ਕਲਾਂ ਦਾ ਵੱਡਾ ਜੱਥਾ ਦਿੱਲੀ ਬਾਰਡਰ ਲਈ ਰਵਾਨਾ ਕੀਤਾ ਗਿਆ। ਸ੍ਰੀ ਦਲਜੀਤ ਸਿੰਘ ਸਵੈਚ ਅਤੇ ਕਸ਼ਮੀਰਾ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਅਪੈਰਲ ਮਹੀਨੇ ਦੇ ਪ੍ਰੋਗਰਾਮਾਂ ਨੂੰ ਕਾਮਯਾਬ ਬਣਾਉਣ ਲਈ ਕਿਸਾਨ-ਮਜ਼ਦੂਰਾਂ ਦੇ ਜੱਥੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਗੁਰਦਿਆਲ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਸੁੱਖੀ ਰਤਨਪਾਲੋਂ, ਰਛਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸਿੰਗਾਰਾ ਸਿੰਘ, ਗੁਰਮੀਤ ਸਿੰਘ ਤੇ ਜਤਿੰਦਰ ਸਿੰਘ ਹਾਜ਼ਰ ਸਨ।