ਜੋਗਿੰਦਰ ਸਿੰਘ ਓਬਰਾਏ
ਖੰਨਾ, 28 ਦਸੰਬਰ
ਇਥੋਂ ਦੇ ਏਐੱਸ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਤਰ ਕਾਲਜ ਕਰਾਟੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਡੀਨ ਆਫ ਸਪੋਰਟਸ ਡਾ. ਸੰਜੇ ਤਲਵਾਨੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਾਟੇ ਮੁਕਾਬਲਿਆਂ ਵਿਚ ਈਸ਼ੀਕਾ ਭਸੀਨ ਨੇ 68 ਕਿਲੋਗ੍ਰਾਮ ਵਿਚ ਕਾਂਸੀ, ਸ਼ਿਵਮ ਨੇ 60 ਕਿਲੋਗ੍ਰਾਮ ਵਿਚੋਂ ਕਾਂਸੀ ਅਤੇ ਗੁਰਵਿੰਦਰ ਸਿੰਘ ਨੇ 84 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਮਗਾ ਜਿੱਤਿਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਸੁਸ਼ੀਲ ਕੁਮਾਰ ਸ਼ਰਮਾ, ਐਡਵੋਕੇਟ ਬਰਿੰਦਰ ਡੈਵਿਟ, ਤੇਜਿੰਦਰ ਸ਼ਰਮਾ, ਪ੍ਰਿੰਸੀਪਲ ਡਾ. ਆਰਐੱਸ ਝਾਂਜੀ ਨੇ ਜੇਤੂ ਖਿਡਾਰੀਆਂ ਅਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।