ਖੱਟੜਾ ਨੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਚੈੱਕ ਸੌਂਪੇ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਉੱਦਮ ਸਦਕਾ ਖੰਨਾ ਹਲਕਾ ਦੇ ਵੱਖ-ਵੱਖ ਗੁਰਦੁਆਰਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਫੰਡ ਜਾਰੀ ਕੀਤੇ ਗਏ ਹਨ। ਅੱਜ ਵੱਖ-ਵੱਖ ਗੁਰੂ ਘਰਾਂ ਨੂੰ ਚੈੱਕ ਭੇਟ ਕਰਦਿਆਂ ਸ੍ਰੀ ਖੱਟੜਾ ਨੇ...
Advertisement
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਉੱਦਮ ਸਦਕਾ ਖੰਨਾ ਹਲਕਾ ਦੇ ਵੱਖ-ਵੱਖ ਗੁਰਦੁਆਰਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਫੰਡ ਜਾਰੀ ਕੀਤੇ ਗਏ ਹਨ। ਅੱਜ ਵੱਖ-ਵੱਖ ਗੁਰੂ ਘਰਾਂ ਨੂੰ ਚੈੱਕ ਭੇਟ ਕਰਦਿਆਂ ਸ੍ਰੀ ਖੱਟੜਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਜੀ ਪਿੰਡ ਗੋਹ ਲਈ 25 ਹਜ਼ਾਰ ਰੁਪਏ ਦੀ ਸਹਾਇਤਾ ਤੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦ ਭਗਤ ਸਿੰਘ ਕਲੋਨੀ ਲਈ 40 ਹਜ਼ਾਰ ਰੁਪਏ ਦੀ ਸਹਾਇਤਾ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਗੁਰੂ ਘਰਾਂ ਲਈ ਇਹ ਸਹਾਇਤਾ ਦਿੱਤੀ ਗਈ ਹੈ ਅਤੇ ਖੰਨਾ ਹਲਕੇ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਧਰਮ ਪ੍ਰਚਾਰ ਦੀ ਲਹਿਰ ਵੀ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਨਵਤੇਜ ਸਿੰਘ ਖੱਟੜਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਇਹ ਸਹਾਇਤਾ ਭੇਜੀ ਗਈ ਹੈ ਅਤੇ ਇਸ ਲਈ ਉਹ ਹਮੇਸ਼ਾਂ ਉਨ੍ਹਾਂ ਦੇ ਰਿਣੀ ਰਹਿਣਗੇ। ਇਸ ਮੌਕੇ ਹਰਮੇਸ਼ ਸਿੰਘ, ਬਹਾਦਰ ਸਿੰਘ, ਗੁਰਿੰਦਰ ਸਿੰਘ ਲਾਡੀ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ, ਜੀਵਨ ਸਿੰਘ, ਜਗਤਾਰ ਸਿੰਘ ਸੇਖੋਂ, ਹਰਮਿੰਦਰ ਸਿੰਘ, ਅਵਤਾਰ ਸਿੰਘ ਤੇ ਪਰਮਿੰਦਰ ਸਿੰਘ ਹਾਜ਼ਰ ਸਨ।
Advertisement
