Khedan Watan Punjab Diyan: ਸਾਫਟਬਾਲ ’ਚ ਕੋਚਿੰਗ ਸੈਂਟਰ ਮੱਲ੍ਹਾ ਦੀਆਂ ਕੁੜੀਆਂ ਜੇਤੂ
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫਰੀ ਸੋਟੀ ’ਚ ਖ਼ਾਲਸਾ ਐਜੂਕੇਸ਼ਨ ਸੁਸਾਇਟੀ ਨਾਰੰਗਵਾਲ ਅੱਵਲ
ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ’ਤੇ 29 ਖੇਡਾਂ ਦੇ ਮੁਕਾਬਲੇ ਹੋ ਰਹੇ ਹਨ। ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਵਿੱਚ ਅੰਡਰ- 14 ਲੜਕਿਆਂ ਦੇ ਫਰੀ ਸੋਟੀ ਟੀਮ ਮੁਕਾਬਲਿਆਂ ਵਿਚ - ਖਾਲਸਾ ਐਜੂਕੇਸ਼ਨ ਸੁਸਾਇਟੀ ਨਾਰੰਗਵਾਲ ਨੇ ਪਹਿਲਾ, ਅਕਾਲ ਅਕੈਡਮੀ ਰਛੀਨ ਨੇ ਦੂਜਾ ਅਤੇ ਅੰਮ੍ਰਿਤ ਇੰਡੋ ਕੈਨੇਡੀਅਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸੋਟੀ ਵਿਅਕਤੀਗਤ ਵਿੱਚ ਸੰਦੀਪ ਸਿੰਘ (ਖਾਲਸਾ ਐਜੂਕੇਸ਼ਨ ਸੁਸਾਇਟੀ ਨਾਰੰਗਵਾਲ) ਨੇ ਪਹਿਲਾ, ਪ੍ਰੀਤਮ ਸਿੰਘ (ਅਕਾਲ ਅਕੈਡਮੀ ਝਾਂਡੇ) ਨੇ ਦੂਜਾ ਅਤੇ ਕਮਲਵੀਰ ਸਿੰਘ (ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ. ਸੈਕੰਡਰੀ ਸਕੂਲ ਸ਼ਿਮਲਾਪੁਰੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੇ ਅੰਡਰ-17 ਵਿਚ ਸਿੰਗਲ ਸੋਟੀ ਟੀਮ ਵਿੱਚ ਖਾਲਸਾ ਐਜੂਕੇਸ਼ਨ ਸੁਸਾਇਟੀ ਨਾਰੰਗਵਾਲ ਨੇ ਪਹਿਲਾ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਸ਼ਿਮਲਾਪੁਰੀ ਨੇ ਦੂਜਾ ਅਤੇ ਭਾਈ ਬਚਿੱਤਰ ਸਿੰਘ ਅਖਾੜਾ ਹਠੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਵਿੱਚ ਖਾਲਸਾ ਐਜੂਕੇਸ਼ਨ ਸੁਸਾਇਟੀ ਨਾਰੰਗਵਾਲ ਨੇ ਪਹਿਲਾ, ਅਕਾਲ ਅਕੈਡਮੀ ਰਛੀਨ ਨੇ ਦੂਜਾ, ਭਾਈ ਬਚਿੱਤਰ ਸਿੰਘ ਅਖਾੜਾ ਹਠੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸੋਟੀ ਵਿਅਕਤੀਗਤ ਵਿੱਚ ਪ੍ਰਵੀਨ ਸਿੰਘ (ਖਾਲਸਾ ਐਜੂਕੇਸ਼ਨ ਸੁਸਾਇਟੀ) ਨੇ ਪਹਿਲਾ, ਨਵਲੀਨ ਸਿੰਘ (ਭਾਈ ਬਚਿੱਤਰ ਸਿੰਘ ਅਖਾੜਾ) ਨੇ ਦੂਜਾ ਅਤੇ ਸੁਖਵਿੰਦਰ ਸਿੰਘ (ਭਾਈ ਬਚਿੱਤਰ ਸਿੰਘ ਅਖਾੜਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਵਿਅਕਤੀਗਤ ਵਿੱਚ ਸਾਹਿਬਜੋਤ ਸਿੰਘ (ਖਾਲਸਾ ਐਜੂਕੇਸ਼ਨ ਸੁਸਾਇਟੀ) ਨੇ ਪਹਿਲਾ, ਅੰਮ੍ਰਿਤ ਸਿੰਘ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ (ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਹਸਨਪੁਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਐੱਸ ਸੀ ਡੀ ਸਰਕਾਰੀ ਕਾਲਜ ਲੜਕਿਆਂ ਵਿੱਚ ਸਾਫਟਬਾਲ ਲੜਕੀਆਂ ਅੰਡਰ-14 ਦੇ ਫਾਈਨਲ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਮੱਲ੍ਹਾ ਦੀ ਟੀਮ ਨੇ ਪਹਿਲਾ, ਪੀ ਐਮ ਸ੍ਰੀ ਸੀ਼ ਸੈਕੰਡਰੀ ਸਕੂਲ ਕਾਸਾਬਾਦ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਕਬਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਦੇ ਫਾਈਨਲ ਮੁਕਾਬਲਿਆਂ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਸ਼ਿਮਲਾਪੁਰੀ ਦੀ ਟੀਮ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਾ ਦੀ ਟੀਮ ਨੇ ਦੂਜਾ ਅਤੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਸਾਬਾਦ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਅੰਡਰ-21 ਗਰੁੱਪ ਦੇ ਫਾਈਨਲ ਵਿੱਚ ਜੀ ਐੱੱਚ ਜੀ ਖਾਲਸਾ ਕਾਲਜ ਗੁਰੂਸਰ ਸੁਧਾਰ ਦੀ ਟੀਮ ਨੇ ਪਹਿਲਾ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਸ਼ਿਮਲਾਪੁਰੀ ਦੀ ਟੀਮ ਨੇ ਦੂਜਾ ਅਤੇ ਬੀ ਸੀ ਐੱਮ ਕਲੱਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

