ਖੋ-ਖੋ: ਬਾਬਾ ਜ਼ੋਰਾਵਰ ਸਿੰਘ ਸਕੂਲ ਦੋਇਮ
ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੀਆਂ ਅੰਡਰ-19 ਲੜਕੀਆਂ ਦੀ ਖੋ-ਖੋ ਟੀਮ ਨੇ ਖੰਨਾ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਲੁਧਿਆਣਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ...
Advertisement
ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੀਆਂ ਅੰਡਰ-19 ਲੜਕੀਆਂ ਦੀ ਖੋ-ਖੋ ਟੀਮ ਨੇ ਖੰਨਾ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਲੁਧਿਆਣਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪ੍ਰਾਪਤੀ ਵਿੱਚ ਵਿਦਿਆਰਥਣਾਂ ਕਮਲਜੀਤ ਕੌਰ ( 2 ਆਰਟਸ) ਅਤੇ ਰੋਸ਼ੀ ( 1 ਕਾਮਰਸ) ਦਾ ਖਾਸ ਯੋਗਦਾਨ ਰਿਹਾ। ਟੀਮ ਦੀਆਂ ਸਾਰੀਆਂ ਖਿਡਾਰਣਾਂ ਨੇ ਆਪਣੀ ਮਿਹਨਤ, ਜਜ਼ਬੇ ਅਤੇ ਖੇਡ ਪ੍ਰਤੀ ਸਮਰਪਣ ਨਾਲ ਵਧੀਆ ਖੇਡ ਦਿਖਾਈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ, ਡੀਪੀਈ ਗੁਰਵਿੰਦਰ ਸਿੰਘ ਅਤੇ ਮਨਦੀਪ ਕੌਰ ਨੇ ਖਿਡਾਰਣਾਂ ਨੂੰ ਵਧਾਈ ਦਿੱਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰਣਾਂ ਨੂੰ ਅਗਲੇ ਪੱਧਰ ’ਤੇ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Advertisement
Advertisement