ਸਮਰਾਲਾ: ਆਪਣਾ ਪੰਜਾਬ ਫਾਊਂਡੇਸ਼ਨ ਦੇ ਸੱਦੇ ’ਤੇ ਫਾਊਂਡੇਸ਼ਨ ਵੱਲੋਂ 12 ਸਤੰਬਰ ਨੂੰ ਲੱਖਾਂ ਪੌਦੇ ਲਗਾਏ ਜਾਣਗੇ। ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਹਰਿਆਲੀ 2022 ਨਾਂ ਦੀ ਇਸ ਮੁਹਿੰਮ ਦਾ ਸਾਥ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਅਤੇ ਹੋਰ ਸੰਸਥਾਵਾਂ ਦੇ ਰਹੀਆਂ ਹਨ। ਕਿੰਡਰ ਗਾਰਟਨ ਐਂਡ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੇ ਡਾਇਰੈਕਟਰ ਸਰਬਜੀਤ ਕੌਰ ਅਤੇ ਪ੍ਰਿੰਸੀਪਲ ਰਣਜੋਤ ਕੌਰ ਨੇ ਦੱਸਿਆ ਕਿ ਇਸ ਮੌਕੇ ਹਰ ਵਿਦਿਆਰਥੀ ਪੌਦਾ ਲਗਾਵੇਗਾ। ਇਸੇ ਮੁਹਿੰਮ ਤਹਿਤ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਪ੍ਰਣ ਲਿਆ ਗਿਆ ਕਿ 11 ਅਤੇ 12 ਸਤੰਬਰ ਨੂੰ ਪੌਦੇ ਲਗਾਏ ਜਾਣਗੇ। -ਪੱਤਰ ਪ੍ਰੇਰਕ