ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਗੁਰੂ ਸਿੰਘ ਸਭਾ ਵਿੱਚ ਕੀਰਤਨ ਸਮਾਗਮ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕਰਵਾਇਆ ਗਿਆ ਜਿਸ ਵਿੱਚ ਇਸਤਰੀ ਸਤਿਸੰਗ...
ਜੀ ਆਰ ਡੀ ਅਕੈਡਮੀ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕਰਵਾਇਆ ਗਿਆ ਜਿਸ ਵਿੱਚ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਕੀਤਾ। ਇਸ ਦੌਰਾਨ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੇ ਫਲਸਫ਼ੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ ਹੈ ਤਾਂ ਹੀ ਉਨ੍ਹਾਂ ਦੀ ਸ਼ਹਾਦਤ ਮਨਾਉਣੀ ਸਾਰਥਕ ਹੋ ਸਕੇਗੀ। ਉਨ੍ਹਾਂ ਬੀਬੀਆਂ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਸਮਾਗਮ ਦੀ ਲੜੀ ਨੂੰ ਇੱਕ ਸ਼ਲਾਘਾਯੋਗ ਕਾਰਜ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸਮੁੱਚੀ ਕੌਮ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਫੁੱਲਵਾੜੀ ਨੂੰ ਆਪਣੇ ਧਰਮ, ਵਿਰਸੇ ਤੇ ਇਤਿਹਾਸ ਨਾਲ ਜੋੜਨ ਅਤੇ ਖਾਸ ਕਰਕੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗੁਰਬਾਣੀ ਕੀਰਤਨ ਦੀ ਵਿਰਾਸਤੀ ਕਲਾ ਨੂੰ ਗਾਇਨ ਕਰਵਾਉਣ ਦਾ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵੱਲੋਂ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਲਈ ਚਾਨਣ ਮੁਨਾਰਾ ਬਣੇਗਾ। ਇਸ ਤੋਂ ਪਹਿਲਾਂ ਬੀਬੀਆਂ ਦੇ ਵੱਖ ਵੱਖ ਕੀਰਤਨੀ ਜਥਿਆਂ ਤੇ ਜੀ ਆਰ ਡੀ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਉਚਾਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦਾ ਕੀਰਤਨ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥਿਆਂ ਦੀਆਂ ਸਮੂਹ ਬੀਬੀਆਂ ਤੇ ਜੀ ਆਰ ਡੀ ਅਕੈਡਮੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸੁਖਵਿੰਦਰ ਸਿੰਘ, ਹੈਪੀ ਕੋਚਰ, ਹਰਬੰਸ ਸਿੰਘ ਰਾਜਾ ਅਤੇ ਹਰਮਿੰਦਰ ਸਿੰਘ ਕੋਹਲੀ ਵੱਲੋਂ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਸੇਠੀ ਆਦਿ ਵੀ ਹਾਜ਼ਰ ਸਨ।

 

Advertisement

Advertisement
Show comments