ਸਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ
ਇਥੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਆਤਮ ਰਸ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਕਰਾਇਆ ਗਿਆ, ਜਿਸ ਵਿੱਚ ਸਿੱਖ ਪ੍ਰਚਾਰਕ ਭਾਈ ਬੁਲੰਦਪ੍ਰੀਤ ਸਿੰਘ ਦੀ...
Advertisement
ਇਥੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਆਤਮ ਰਸ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਕਰਾਇਆ ਗਿਆ, ਜਿਸ ਵਿੱਚ ਸਿੱਖ ਪ੍ਰਚਾਰਕ ਭਾਈ ਬੁਲੰਦਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਬੁਲੰਦਪ੍ਰੀਤ ਸਿੰਘ ਲੁਧਿਆਣਾ ਵਾਲੇ, ਭਾਈ ਗਗਨਪ੍ਰੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ, ਭਾਈ ਪਰਮਿੰਦਰ ਸਿੰਘ ਖਾਲਸਾ, ਬਲਰਾਜ ਸਿੰਘ ਖਾਲਸਾ, ਭਾਈ ਪ੍ਰਭਜੋਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ ਅਤੇ ਗੁਰਮਤਿ ਸੰਗੀਤ ਐਕਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਰਾਹੀ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀ ਗੁਰ ਸਬਦ ਨਾਲ ਜੋੜਿਆ।
Advertisement
Advertisement
