ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਕੂਲ ਆਫ਼ ਮਿਊਜ਼ਿਕ ਲੁਧਿਆਣਾ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਮਲਾਰ ਰਾਗ ਕੀਰਤਨ ਦਰਬਾਰ ਕਰਾਇਆ ਗਿਆ ਜਿਸ ਵਿੱਚ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਇਕੱਤਰ ਹੋਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗੁਰਮਤਿ ਸੰਗੀਤ ਕਲਾ ਅਤੇ ਵਿਰਾਸਤੀ ਤੰਤੀ ਸਾਜ਼ਾਂ ਰਾਹੀਂ ਨਿਰਧਾਰਿਤ ਰਾਗਾਂ ਵਿੱਚ ਗੁਰਬਾਣੀ ਕੀਰਤਨ ਕਰਨ ਦੀ ਵੱਡੀ ਲੋੜ ਹੈ ਤਾਂ ਹੀ ਅਸੀਂ ਆਪਣੀ ਰਵਾਇਤੀ ਪੁਰਾਤਨ ਕੀਰਤਨ ਸ਼ੈਲੀ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਾਂਗੇ। ਉਨ੍ਹਾਂ ਪ੍ਰੋ. ਗੁਰਸ਼ਰਨ ਸਿੰਘ ਜਵੱਦੀ ਤੇ ਗਿਆਨੀ ਦਵਿੰਦਰਪਾਲ ਸਿੰਘ ਦਾ ਦਿਲੋਂ ਧੰਨਵਾਦ ਕੀਤਾ ਜਿੰਨਾਂ ਨੇ ਨਿਰਧਾਰਤ ਰਾਗ ਵਿੱਚ ਕੀਰਤਨ ਦਰਬਾਰ ਕਰਵਾਉਣ ਵਿੱਚ ਆਪਣੀ ਮੋਹਰੀ ਸੇਵਾ ਨਿਭਾਈ।
ਇਸ ਸਮੇਂ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਨਜੀਤ ਸਿੰਘ ਸਾਊਥ ਅਮਰੀਕਾ ਵਾਲੇ, ਭਾਈ ਗੁਰਸ਼ਰਨ ਸਿੰਘ ਜਵੱਦੀ, ਬੀਬੀ ਦਵਨੀਤ ਕੌਰ, ਬੀਬੀ ਗੁਰਸਿਮਰਨ ਕੌਰ ਲੁਧਿਆਣਾ, ਬੀਬੀ ਕਿਰਪਾ ਕੌਰ ਤੇ ਬੀਬੀ ਹਰਮਨਪ੍ਰੀਤ ਕੌਰ ਦੇ ਕੀਰਤਨੀ ਜੱਥਿਆਂ ਸਮੇਤ ਸਿੱਖ ਸਕੂਲ ਆਫ਼ ਮਿਊਜ਼ਿਕ ਦੇ ਵਿਦਿਆਰਥੀਆਂ ਨੇ ਤੰਤੀ ਸਾਜਾਂ ਰਾਹੀਂ ਨਿਰਧਾਰਤ ਮਲਾਰ ਰਾਗ ਵਿੱਚ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਅਤੇ ਸਾਥੀਆਂ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ ਅਤੇ ਅਵਤਾਰ ਸਿੰਘ ਮਿੱਢਾ ਵੀ ਹਾਜ਼ਰ ਸਨ।