ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ

ਯੂਨਾਈਟਿਡ ਸਿੱਖਜ਼ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਦਰਬਾਰ ਕਰਾਇਆ ਗਿਆ।...
ਕੀਰਤਨ ਕਰਦੀਆਂ ਹੋਈਆਂ ਬੀਬੀਆਂ।
Advertisement
ਯੂਨਾਈਟਿਡ ਸਿੱਖਜ਼ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਦਰਬਾਰ ਕਰਾਇਆ ਗਿਆ। ਇਸ ਦੌਰਾਨ ਖ਼ਾਲਸਾਈ ਬਾਣੇ ਵਿੱਚ 359 ਬੀਬੀਆਂ ਨੇ ਸਮੂਹਿਕ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪੰਥ ਪ੍ਰਸਿੱਧ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਇਟਿਡ ਸਿੱਖਜ਼ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੇ ਫਲਸਫ਼ੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ ਹੈ ਤਾਂ ਹੀ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਈ ਜਾ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਾਰਥਕ ਸਿੱਟੇ ਨਿਕਲਣਗੇ। ਸਮਾਗਮ ਦੇ ਕੋਆਰਡੀਨੇਟਰ ਹਰਜੀਤ ਸਿੰਘ ਨੇ ਕਿਹਾ ਕਿ ਬੀਬੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਧਰਮ, ਵਿਰਸੇ ਤੇ ਇਤਿਹਾਸ ਨਾਲ ਜੋੜਨ ਤਾਂ ਜੋ ਉਹ ਗੁਰੂ ਵਾਲੇ ਬਣ ਸਕਣ। ਇਸ ਮੌਕੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਨੇ ਕਿਹਾ ਕਿ ਯੂਨਾਈਟਿਡ ਸਿੱਖਜ਼ ਦੀ ਇਸ ਨਵੇਕਲੀ ਪਹਿਲ ਕਦਮੀ ਇੱਕ ਵੱਡਾ ਇਤਿਹਾਸਕ ਕਾਰਜ ਹੈ ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਰਾਜਧਾਨੀ, ਪ੍ਰਿਥੀਪਾਲ ਸਿੰਘ ਧਮੀਜਾ, ਸੁਖਵਿੰਦਰਪਾਲ ਸਿੰਘ ਸਰਨਾ (ਲਾਲੀ), ਸੁਰਿੰਦਰਪਾਲ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ ਤੇ ਬੀਬੀ ਚਰਨਪ੍ਰੀਤ ਕੌਰ ਬੱਬੂ ਨੇ ਬੀਬੀਆਂ ਦੇ ਜਥਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਸਰਬਜੀਤ ਕੌਰ, ਬੀਬੀ ਸੁਮਨਜੀਤ ਕੌਰ, ਬੀਬੀ ਪ੍ਰਮਿੰਦਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਦਵਿੰਦਰ ਕੌਰ ਅਤੇ ਬੀਬੀ ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ। 

Advertisement
Advertisement
Show comments