ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੀਰਤਨ ਦਰਬਾਰ 7 ਨੂੰ

ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ 7 ਦਸੰਬਰ ਨੂੰ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 7...
ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਫਾਈਲ ਫੋਟੋ।
Advertisement
ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ 7 ਦਸੰਬਰ ਨੂੰ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 7 ਦਸੰਬਰ ਨੂੰ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ ਅੰਮ੍ਰਿਤ ਵੇਲੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਿੰਦਰ ਸਿੰਘ ਬੌਂਦਲ ਸ੍ਰੀ ਦਰਬਾਰ ਸਾਹਿਬ, ਭਾਈ ਮਹਾਂਵੀਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਮੀਤ ਸਿੰਘ ਸ਼ਾਂਤ ਅੰਮ੍ਰਿਤਸਰ, ਸਾਬਕਾ ਡਾਇਰੈਕਟਰ ਡਾਕਟਰ ਗੁਰਨਾਮ ਸਿੰਘ ਪਟਿਆਲਾ ਆਦਿ ਰਾਗਾਂ ’ਤੇ ਅਧਾਰਿਤ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ 9 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ 9 ਵਜੇ ਤੋਂ 12 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ।
Advertisement
Show comments