ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ’ਚ ਕੀਰਤਨ ਸਮਾਗਮ
ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਗੁਰੂ ਘਰ ਦੇ...
Advertisement
ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੇ ਜਥੇ ਨੇ ਕੀਰਤਨ ਦੀ ਸੇਵਾ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸੰਗਤ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ ਅਤੇ ਮਨਮੋਹਨ ਸਿੰਘ ਤੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×