ਬਾਬਾ ਬੁੱਢਾ ਨੂੰ ਸਮਰਪਿਤ ਕੀਰਤਨ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵੱਲੋਂ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਮਨਾਵਾਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਆਪਣੀ...
Advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵੱਲੋਂ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਮਨਾਵਾਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਆਪਣੀ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮਿੰਦਰ ਸਿੰਘ ਕੋਹਲੀ, ਅਵਤਾਰ ਸਿੰਘ ਮਿੱਡਾ ਅਤੇ ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Advertisement
Advertisement
