ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵੱਲੋਂ ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਵਾਜਿਆ। ਉਨ੍ਹਾਂ ਗੁਰਦੁਆਰਾ ਸਾਹਿਬ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਕਰਾਰ ਦਿੰਦਿਆਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਬੰਧੀ ਰੋਸ਼ਨੀ ਪਾਈ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਾਂਝੇ ਤੌਰ ’ਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸਾਥੀਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਾਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮਿੰਦਰ ਸਿੰਘ ਕੋਹਲੀ ਅਤੇ ਰਣਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।
