ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਗਸਤ
ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਸੁੱਚਾ ਸਿੰਘ ਦੀ 20ਵੀਂ ਬਰਸੀ ਦੇ ਸਬੰਧ ਵਿੱਚ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਚੱਲ ਰਹੇ ਸਮਾਗਮ ਦੌਰਾਨ ਜਵੱਦੀ ਟਕਸਾਲ ਤੋਂ ਗੁਰਮਤਿ ਸੰਗੀਤ ਕਲਾ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ 100 ਦੇ ਕਰੀਬ ਤੰਤੀ ਸਾਜ਼ੀ ਸਿੰਘਾਂ ਨੇ ਗੁਰਬਾਣੀ ਦਾ ਨਿਰਧਰਿਤ ਰਾਗਾਂ ਵਿੱਚ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਵੱਦੀ ਟਕਸਾਲ ਦੇ ਬਾਨੀ ਸੰਤ ਸੁੱਚਾ ਸਿੰਘ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਗਏ ਮਿਸਾਲੀ ਕਾਰਜ ਸਮੁੱਚੀ ਕੌਮ ਲਈ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਵੱਲੋਂ ਪਾਈਆਂ ਲੀਹਾਂ ’ਤੇ ਜਿਸ ਸੂਝਤਾ ਨਾਲ ਸੰਤ ਅਮੀਰ ਸਿੰਘ ਕਾਰਜ ਕਰ ਰਹੇ ਹਨ, ਉਸ ਸਦਕਾ ਜਵੱਦੀ ਟਕਸਾਲ ਗੁਰਮਤਿ ਸੰਗੀਤ ਕਲਾ ਦੇ ਧੁਰੇ ਵੱਜੋਂ ਉੱਭਰੀ ਹੈ।
ਸੰਤ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਇਕਬਾਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਾਬਾ ਮੇਜਰ ਸਿੰਘ ਪੰਜ ਭੈਣੀਆਂ ਵਾਲੇ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਹਰੀ ਸਿੰਘ ਜੀਰਾ, ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ, ਬਾਬਾ ਬਲਦੇਵ ਸਿੰਘ ਜੋਗੇਵਾਲ, ਸੰਤ ਬਾਬਾ ਸ਼ੇਰ ਸਿੰਘ ਠਾਠ ਨਾਨਕਸਰ ਮਸੀਤਾਂ ਅਤੇ ਬਾਬਾ ਸੁਲੱਖਣ ਸਿੰਘ ਪੰਜਵੜ ਨੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਤ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਅਨਹਦਨਾਦ ਸਿੰਘ ਨਾਨਕਸਰ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਹਰਚਰਨ ਸਿੰਘ ਰਮਦਾਸ ਪੁਰ, ਬਾਬਾ ਇੰਦਰਪਾਲ ਸਿੰਘ, ਬਾਬਾ ਹਰਪਿੰਦਰ ਸਿੰਘ ਭਿੰਦਾ ਕਾਰ ਸੇਵਾ ਵਾਲੇ, ਸੰਤ ਬਾਬਾ ਬਲਦੇਵ ਸਿੰਘ ਬੁਲੰਦਪੁਰੀ, ਗਿਆਨੀ ਬਲਵਿੰਦਰ ਸਿੰਘ ਰੋਡੇ, ਸੰਤ ਬਾਬਾ ਦਲਜੀਤ ਸਿੰਘ ਲੰਗੇਆਣਾ, ਸੰਤ ਗੁਰਮੀਤ ਸਿੰਘ ਖੋਸੇ ਕੋਟਲਾ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਗਿਆਨੀ ਅੱਤਰ ਸਿੰਘ ਹੈਡ ਗ੍ਰੰਥੀ ਜੋਤੀ ਸਰੂਪ, ਬਾਬਾ ਮਨਦੀਪ ਸਿੰਘ ਰਕਬਾ, ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਸੰਤ ਬਾਬਾ ਕਸ਼ਮੀਰ ਸਿੰਘ ਅਲਹੋਰਾਂ, ਸੰਤ ਬਾਬਾ ਅਮਰੀਕ ਸਿੰਘ ਖੁਖਰਾਣਾ, ਸੰਤ ਅਵਤਾਰ ਸਿੰਘ ਸਾਧਾਵਾਲਾ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਚਾਵਲਾ ਹਾਜ਼ਰ ਸਨ।