ਪਿੰਡਾਂ ’ਚ ਨਾਟਕਾਂ ਤੇ ਮੀਟਿੰਗਾਂ ਰਾਹੀਂ ਲਾਮਬੰਦੀ ਤੇਜ਼
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪੱਖੋਵਾਲ ਦੇ ਧੂਰਕੋਟ, ਕਾਲਖ, ਜੁੜਾਹਾਂ ਸਮੇਤ ਹੋਰ ਪਿੰਡਾਂ ਵਿੱਚ ਨਾਟਕਾਂ ਅਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਗਿਆ। ਜਥੇਬੰਦੀ ਦੇ ਫ਼ੈਸਲੇ ਮੁਤਾਬਕ ਪਿੰਡਾਂ ਵਿਚ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਅਤੇ ਪੰਜਾਬ ਵਿਚ ਚੱਲ ਰਹੇ ਪੱਕੇ ਮੋਰਚਿਆਂ ਵਿਚ ਸ਼ਮੂਲੀਅਤ ਵਧਾਉਣ ਲਈ ਜ਼ੋਰਦਾਰ ਅਪੀਲ ਕੀਤੀ। ਇਸ ਦੌਰਾਨ ਪੀਪਲਜ਼ ਆਰਟ ਪਟਿਆਲਾ ਦੀ ਨਾਟਕ ਟੀਮ ਵੱਲੋਂ ਵਿਵਾਦਤ ਖੇਤੀ ਕਾਨੂੰਨਾਂ ਦੇ ਪੈਣ ਵਾਲੇ ਪ੍ਰਭਾਵਾਂ ਨੂੰ ਦਰਸਾਉਂਦਾ ਨਾਟਕ ‘ਜਿਨ੍ਹਾਂ ਦੀ ਅਣਖ ਜਿਊਂਦੀ ਹੈ’ ਪੇਸ਼ ਕੀਤਾ।